ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
पंजाब सरकार ने जारी किए कोरोना के नए निर्देश
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ
पंजाब सीएम भगवंत मान ने अपनी लाडली की फोटो टवीट पर की शेयर
पंजाब सीएम भगवंत मान ने अपनी लाडली की फोटो टवीट पर की शेयर
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
WishavWarta -Web Portal - Punjabi News Agency

Day: January 6, 2018

Punjab becomes second state to have culture policy as cabinet approves draft

ਲੜਕੀ ਨਾਲ ਬਲਾਤਕਾਰ ਮਾਮਲਾ : ਸਾਰੇ ਰਾਜਾਂ ਵਿਚ ਮੋਮਬੱਤੀ ਮੋਰਚੇ ਆਯੋਜਿਤ ਕੀਤੇ ਜਾਣਗੇ- ਕੈਥ

ਮੰਤਰੀ, ਸੰਸਦ ਮੈਂਬਰਾਂ, ਵਿਧਾਇਕਾਂ ਨੂੰ ਆਪਣਾ ਚੁੱਪ ਤੋੜ ਦੇਣਾ ਚਾਹੀਦਾ ਹੈ ਅਤੇ ਇਸ ਮੁੱਦੇ ਲਈ ਬੋਲਣਾ ਚਾਹੀਦਾ ਹੈ- ਐਨਐਸਸੀਏ ਜਾਤ ਦੀ ਭਾਵਨਾ, ਨਾਬਾਲਗ ਦੀ ਸਮੂਹਿਕ ਬਲਾਤਕਾਰ ਇੱਕ ਘਿਨੌਣਾ ਅਪਰਾਧ ਹੈ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਰਾਣਾ ਕੇ.ਪੀ.ਸਿੰਘ ਵੱਲੋਂ ਵਿਧਾਇਕ ਅਰੋੜਾ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 6 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਪਤਨੀ ਸਿੰਪਲ ਅਰੋੜਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਿੰਪਲ ...

ਮੁੱਖ ਮੰਤਰੀ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨਗੇ

ਮੁੱਖ ਮੰਤਰੀ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨਗੇ

  ???????????????????????????????????? ਚੰਡੀਗੜ,  6  ਜਨਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦੀ ਰਸਮੀ ਸ਼ੁਰੂਆਤ ਕਰਨਗੇ ਜਿਸ ਨਾਲ ਪਹਿਲੇ ਪੜਾਅ ਵਿੱਚ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ। ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਡੀ.ਪੀ. ਰੈਡੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ 31 ਮਾਰਚ, 2017 ਤੱਕ ਸਹਿਕਾਰੀਸੰਸਥਾਵਾਂ ਤੋਂ ਲਗਪਗ 2700 ਕਰੋੜ ਰੁਪਏ ਦਾ ਕਰਜ਼ਾ ਲੈਣ ਵਾਲੇ 5.63 ਲੱਖ ਕਿਸਾਨਾਂ ਦੀ ਸ਼ਨਾਖਤ ਲਾਭਪਾਤਰੀਆਂ ਵਜੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਕਰਜ਼ਾ ਰਾਹਤ ਬਾਰੇ ਸਮੁੱਚੀ ਪ੍ਰਿਆ ਚਾਰ ਪੜਾਵਾਂ ਵਿੱਚਮੁਕੰਮਲ ਹੋਵੇਗੀ ਅਤੇ ਪਹਿਲੇ ਪੜਾਅ ਦੌਰਾਨ ਭਲਕੇ ਕਰਜ਼ਾ ਮੁਆਫੀ ਸਰਟੀਫਿਕੇਟ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਹੁਣ ਤੱਕ ਸਮੁੱਚੇ ਪੰਜਾਬ ਵਿਚ 3.20 ਲੱਖ ਕਿਸਾਨਾਂ ਦੀ ਪ੍ਰਮਾਣਿਕਤਾ ਮੁਕੰਮਲ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ 1.60 ਲੱਖ ਕੇਸਾਂ ਲਈ 748 ਕਰੋੜ ਰੁਪਏ ਦੇ ਕਰਜ਼ੇ ਨੂੰ ਪ੍ਰਵਾਨਗੀਦਿੱਤੀ ਜਾ ਚੁੱਕੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਭਲਕੇ ਮਾਨਸਾ ਤੋਂ ਹੋਵੇਗੀ ਜਿਸ ਵਿੱਚ ਤਕਰੀਬਨ 47,000 ਸੀਮਾਂਤ ਤੇ ਛੋਟੇ ਕਿਸਾਨਾਂ ਨੂੰ 167.39 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਇਹਸਰਟੀਫਿਕੇਟ ਪੰਜ ਜ਼ਿਲਿਆਂ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਦੀਆਂ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣ ਵਾਲੇ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਦਿੱਤੇ ਜਾਣਗੇ। ਸ੍ਰੀ ਰੈਡੀ ਨੇ ਅੱਗੇ ਦੱਸਿਆ ਕਿ ਯੋਗ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਸਹਿਕਾਰੀ ਵਿਭਾਗ ਨੇ ਖੇਤੀਬਾੜੀ ਅਤੇ ਮਾਲ ਵਿਭਾਗਾਂ ਦੇ ਸਹਿਯੋਗ ਨਾਲ ਵਿਆਪਕ ਯੋਜਨਾ ਤਿਆਰ ਕੀਤੀ ਹੈ। ਇਸ ਸਬੰਧ ਵਿੱਚਲਾਭਪਾਤਰੀਆਂ ਦੇ ਸਮਾਜਿਕ ਆਡਿਟ ਅਤੇ ਪੁਖਤਾ ਪੜਤਾਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਸ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਦੀ ਸਹੂਲਤ ਲਈ ਇਕ ਵੈੱਬਪੋਰਟਲ ਵੀ ਜਾਰੀ ਕੀਤਾ ਗਿਆ ਹੈ। ਸ੍ਰੀ ਰੈਡੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਯੋਜਨਾ ਅਨੁਸਾਰ ਕਰਜ਼ਾ ਮੁਆਫੀ ਪ੍ਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਪਹਿਲੇ ਪੜਾਅ ਦੌਰਾਨ ਸੀਮਾਂਤ ਕਿਸਾਨਾਂ ਦੀ ਪੜਤਾਲ ਕਰਕੇ ਇਨਾਂ ਨੂੰ ਕਰਜ਼ਾ ਰਾਹਤਸਰਟੀਫਿਕੇਟ ਵੰਡੇ ਜਾਣਗੇ ਅਤੇ ਇਸ ਤੋਂ ਬਾਕੀਆਂ ਨੂੰ ਵੀ ਪੜਾਅਵਾਰ ਢੁਕਵੀਂ ਪੜਤਾਲ ਉਪਰੰਤ ਸਰਟੀਫਿਕੇਟ ਦਿੱਤੇ ਜਾਣਗੇ। ਜਿਹੜੇ ਯੋਗ ਕਿਸਾਨਾਂ ਕੋਲ ਆਧਾਰ ਕਾਰਡ ਨਹੀਂ ਹੈ ਜਾਂ ਉਨਾਂ ਦਾ ਆਧਾਰ ਕਾਰਡ ਬੈਂਕ ਜਾਂਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ, ਉਨਾਂ ਦੀ ਪੜਤਾਲ ਆਹੋ-ਸਾਹਮਣੇ ਕਰਕੇ ਦੂਜੇ ਪੜਾਅ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਸ੍ਰੀ ਰੈਡੀ ਨੇ ਦੱਸਿਆ ਕਿ ਦੂਜਾ ਪੜਾਅ ਮੁਕੰਮਲ ਹੋਣ ਤੋਂ ਬਾਅਦ ਛੋਟੇ ਕਿਸਾਨਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾਵੇਗੀ ਤਾਂ ਜੋ ਉਹ ਕਰਜ਼ਾ ਰਾਹਤ ਹਾਸਲ ਕਰ ਸਕਣ। ਜੇਕਰ ਕੋਈ ਯੋਗ ਕਿਸਾਨ ਕਿਸੇ ਕਾਰਨ ਕਰਕੇਤਿੰਨਾਂ ਪੜਾਵਾਂ ਦੌਰਾਨ ਵੀ ਇਸ ਸਕੀਮ ਵਿੱਚੋਂ ਬਾਹਰ ਰਹਿ ਜਾਂਦਾ ਹੈ ਤਾਂ ਉਸ ਨੂੰ ਸਕੀਮ ਦੇ ਘੇਰੇ ਵਿੱਚ ਲਿਆਉਣ ਲਈ ਮੁੜ ਪੜਤਾਲ ਕਰਕੇ ਵਿਚਾਰ ਲਿਆ ਜਾਵੇਗਾ। ਜੇਕਰ ਕਿਸੇ ਮਾਮਲੇ ਵਿੱਚ ਸੀਮਾਂਤ ਅਤੇ ਛੋਟੇਕਿਸਾਨ ਕਰਜ਼ਾ ਰਾਹਤ ਸਕੀਮ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਹ ਆਪਣਾ ਪੱਖ ਰੱਖਣ ਲਈ ਅਰਜ਼ੀ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ ਜਾਂ ਸਬੰਧਤ ਜ਼ਿਲੇ ਦੇ ਐਸ.ਡੀ.ਐਮ. ਜੋ ਉਨਾਂ ਦੀ ਤਸੱਲੀ ਅਨੁਸਾਰਛੇਤੀ ਸੁਣਵਾਈ ਕਰ ਸਕਦਾ ਹੋਵੇ, ਕੋਲ ਜਮਾਂ ਕਰਵਾ ਸਕਦੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਸ੍ਰੀ ਖੰਨਾ ਨੇ ਦੱਸਿਆ ਕਿ ਵਪਾਰਕ ਅਤੇ ਨਿੱਜੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦਾ ਨਿਪਟਾਰਾ ਬਾਅਦ ਵਿੱਚ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਕਰਜ਼ਾ ਰਾਹਤ ਸਕੀਮ- 2017 ਨੂੰ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੀਤਾ ਜਾ ਚੁੱਕਾ ਹੈ ਜਿਸ ਦੇ ਹੇਠ ਦੋ ਲੱਖ ਰੁਪਏ ਤੱਕ ਕਰਜ਼ਾ ਲੈਣ ਵਾਲੇ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਸੀਮਾਂਤ ਕਿਸਾਨਾਂ ਅਤੇ 5 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਖੰਨਾ ਨੇ ਸਪੱਸ਼ਟ ਕੀਤਾ ਕਿ ਜਿਨਾਂ ਮਾਮਲਿਆਂ ਵਿੱਚ ਸੀਮਾਂਤ ਕਿਸਾਨਾਂ ਨੇ ਇਕ ਤੋਂ ਵੱਧ ਬੈਂਕਾਂ ਕੋਲੋਂ ਕਰਜ਼ਾ ਲਿਆ ਹੈ, ਉਹ ਵਪਾਰਕ ਬੈਂਕਾਂ ਤੋਂ ਲਏ ਗਏ ਕਰਜ਼ੇ ਲਈ ਵੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤਸਹਿਕਾਰੀ ਬੈਂਕਾਂ ਕੋਲੋਂ ਲਏ ਕਰਜ਼ੇ ਲਈ ਦਿੱਤੀ ਰਾਹਤ ਤੋਂ ਵਾਧੂ ਹੋਵੇਗੀ ਪਰ ਕੁੱਲ ਰਾਹਤ ਦੋ ਲੱਖ ਰੁਪਏ ਤੱਕ ਹੀ ਮਿਲੇਗੀ। ਸ੍ਰੀ ਖੰਨਾ ਨੇ ਦੱਸਿਆ ਕਿ ਪਾਰਦਰਸ਼ਤਾ ਲਿਆਉਣ ਲਈ ਇਸ ਸਕੀਮ ਵਾਸਤੇ ਸਮਾਜਿਕ ਆਡਿਟ ਨੂੰ ਅਪਣਾਇਆ ਗਿਆ ਹੈ। ਲਾਭਪਾਤਰੀਆਂ ਦੀਆਂ ਸੂਚੀਆਂ ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਲਾਈਆਂ ਗਈਆਂ ਹਨ ਅਤੇਸਮਾਜਿਕ ਆਡਿਟ ਦੌਰਾਨ ਉਠਣ ਵਾਲੇ ਹਰੇਕ ਇਤਰਾਜ਼ ਦੀ ਪੜਤਾਲ ਕੀਤੀ ਜਾਵੇਗੀ ਅਤੇ ਇਸ ਦਾ ਖੇਤੀਬਾੜੀ ਵਿਭਾਗ ਵੱਲੋਂ ਨਿਰਧਾਰਤ ਵਿਧੀ-ਵਿਧਾਨ ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਪ੍ਰਗਟਾਈ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ੍ਰੀ ਖੰਨਾ ਨੇ ਕਿਹਾ ਕਿ ਮਾਨਸਾ ਵਿਖੇ ਹੋਣ ਵਾਲੇ ਸਮਾਰੋਹ ਦੌਰਾਨ ਉਨਾਂ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ,ਜਿਨਾਂ ਦੀ ਪੜਤਾਲ ਤੇ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋ ਚੁੱਕੀਆਂ ਹਨ। ਹੋਰਨਾਂ ਸੀਮਾਂਤ ਕਿਸਾਨਾਂ ਦੇ ਮਾਮਲੇ ਪੜਤਾਲ ਅਧੀਨ ਹਨ ਅਤੇ ਮਾਲ ਵਿਭਾਗ ਵੱਲੋਂ ਪੜਤਾਲ ਲਈ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸਤੋਂ ਬਾਅਦ ਉਨਾਂ ਛੋਟੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜੋ ਇਸ ਸਕੀਮ ਹੇਠ ਯੋਗ ਹਨ। ਇਸ ਦੌਰਾਨ ਸ੍ਰੀ ਖੰਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਮੁਰੰਮਤ ਤੇ ਇਨਾਂ ਦਾ ਪੱਧਰ ਉੱਚਾ ਚੁੱਕਣ ਲਈ ਵਿਆਪਕ ਵਿਕਾਸ ਯੋਜਨਾ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ 2000 ਕਰੋੜ ਰੁਪਏਖਰਚ ਕੇ 16000 ਕਿਲੋਮੀਟਰ ਸੜਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਪ੍ਰੈਸ ਕਾਨਫਰੰਸ ਦੌਰਾਨ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਰਵਿੰਦਰ ਸਿੰਘ ਬੈਂਸ, ਮੰਡੀ ਬੋਰਡ ਦੇ ਸਕੱਤਰ ਅਮਿਤ ਢਾਕਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਐਸ.ਕੇ. ਬਾਤਿਸ਼ ਵੀ ਹਾਜ਼ਰਸਨ।

Page 2 of 5 1 2 3 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ