ਚੰਡੀਗੜ੍ਹ ਦੀ ਨਰਸਰੀ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ – ਦੋ ਗ੍ਰਿਫਤਾਰ
ਅਕਾਲੀ ਦਲ ਦੀ ‘ਪੰਜਾਬ ਬਚਾਲੋ’ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਸਿਆ ਤੰਜ 
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
खट्टर के इस्तीफे के बाद नायब सिंह सैनी होंगे नए CM
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
एक बार फिर लोकसभा चुनाव में पंजाब में शिरोमणि अकाली दल व भाजपा मे हो सकता है गठजोड
WishavWarta -Web Portal - Punjabi News Agency

Day: January 4, 2019

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਅਤੇ ਲੇਖਾਕਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸੋਹਾਣਾ, ਐਸ.ਏ.ਐਸ ਨਗਰ ਵਿਖੇ ਤਾਇਨਾਤ ਹੌਲਦਾਰ ਅਤੇ ਲੁਧਿਆਣਾ ਜਿਲੇ ਦੇ  ਇਕ ਨਿਜੀ ਨਰਰਿੰਗ ਕਾਲਜ ਵਿਚ ਤਾਇਨਾਤ ਲੇਖਾਕਾਰ ਨੂੰ ਦੋ ਵੱਖ-ਵੱਖ ਥਾਵਾਂ 'ਤੇ ਰਿਸ਼ਵਤ ਲੈਂਦੇ ਹੋਏਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਗੁਰਜੀਤ ਸਿੰਘ ਵਾਸੀ ਪਿੰਡ ਦੁਭਾਲੀ, ਜਿਲਾ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਵਿਰੁੱਧ ਚਲ ਰਹੇ ਮੁਕੱਦਮੇ ਵਿਚ ਅਦਾਲਤ ਵਲੋਂ ਜਮਾਨਤ ਦੁਆਉਣ ਵਿਚ ਮਦਦ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 6,000 ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ ਪਹਿਲੀ ਕਿਸ਼ਤ ਦੇ 3000 ਰੁਪਏ ਵੀ ਅਦਾ ਕਰ ਦਿੱਤੇ ਗਏ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਸਰੀ ਕਿਸ਼ਤ ਦੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਜਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਹੌਲਦਾਰ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਜੋ ਕਿ ਮੁਹਾਲੀ ਪੁਲਿਸ ਵਿਚ ਮਹਿਲਾ ਹੌਲਦਾਰ ਵਜੋ ਤਾਇਨਾਤ ਹੈ ਵਿਰੁੱਧ ਖਰੜ ਥਾਣੇ ਵਿਚ ਧੋਖਾਧੜੀ ਦਾ ਮੁੱਕਦਮਾ ਦਰਜ ਕੀਤਾ ਗਿਆ ਸੀ ਜਿਸ ਕਰਕੇ ਉਨ੍ਹਾਂਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਪਰ ਅਦਾਲਤ ਦੇ ਹੁਕਮਾ ਅਨੁਸਾਰ ਉਨ੍ਹਾਂ ਨੂੰ ਮੁੜ ਤੋਂ ਨੌਕਰੀ 'ਤੇ ਬਹਾਲ ਕਰ ਦਿੱਤਾ ਗਿਆ। ਇਕ ਹੋਰ ਭ੍ਰਿਸ਼ਟਾਚਾਰ ਦੇ ਮੁਕੱਦਮੇ ਵਿਚ ਗੁਰੂਹਰਗੋਬਿੰਦ ਕਾਲਜ ਆਫ ਨਰਸਿੰਗ, ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਲੇਖਾਕਾਰ ਚਮਕੌਰ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਢਿਲੋਂ ਵਾਸੀ ਪਿੰਡ ਬਿੰਜਲ ਜਿਲਾ ਲੁਧਿਆਣਾ ਦੀ ਸ਼ਿਕਾਇਤ'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਲੜਕੀ ਜਿਸ ਨੇ ਗੁਰੂਹਰਗੋਬਿੰਦ ਕਾਲਜ ਆਫ ਨਰਸਿੰਗ, ਰਾਏਕੋਟ ਤੋਂ ਕੀਤੀ ਪੜਾਈ ਦੇ ਸਬੰਧ ਵਿਚ ਉਕਤ ਲੇਖਾਕਾਰ ਵਲੋਂ ਦਸਤਾਵੇਜ ਮੁਹੱਈਆਕਰਾਉਣ ਬਦਲੇ  5,000 ਰੁਪਏ ਦੀ ਮੰਗ ਕੀਤੀ ਗਈ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਵੀ ਉਕਤ ਦੋਸ਼ੀ ਨੂੰ ਦਸਤਾਵੇਜਾਂ  ਮੁਹੱਈਆ ਕਰਾਉਣ ਲਈ 15,000 ਰੁਪਏ ਅਦਾ ਕਰ ਚੁੱਕਾ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਜਿਕਰਯੋਗ ਹੈ ਕਿ ਕਿਸੇ ਵੀ ਨਿਜੀ ਸੰਸਥਾ ਵਿਚ ਕੰਮ ਕਰਦੇ ਕਰਮਚਾਰੀ ਵਿਜੀਲੈਂਸ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕਾਰਵਾਈ ਕਰਸਕਦੀ ਹੈ ਜੇਕਰ ਉਹ ਆਮ ਜਨਤਾ ਤੋਂ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੋਵੇ। ਬੁਲਾਰੇ ਨੇ  ਦੱਸਿਆ ਕਿ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ  ਅਤੇ ਲੁਧਿਆਣਾ ਵਿਖੇ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

13 ਸਾਲਾਂ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਖਿਲਾਫ ਨਹੀਂ ਹੋਈ ਕੋਈ ਕਾਰਵਾਈ, ਨਿਆਂ ਲਈ ਸੰਘਰਸ਼ ਵਿੱਢਿਆ ਜਾਵੇਗਾ : ਕੈਂਥ

ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਅਸੁਰੱਖਿਅਤ: ਕੈਂਥ

ਚੰਡੀਗੜ੍ਹ, ਜਨਵਰੀ 4  ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਹਲਾਤਾਂ ਨੂੰ ਨਜਿੱਠਣ ਵਿੱਚ ਅਸਫਲ ਸਾਬਿਤ ਹੋ ਗਿਆ ਹੈ ਇਹ ਦੋਸ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੈ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ

ਚੰਡੀਗੜ•, 4 ਜਨਵਰੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗਲਤਬਿਆਨੀ ਅਤੇ ਫਰੇਬ ਕਰਨ ਦਾ ਮਾਹਰ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਨੂੰ ਆਪਣੇ ਪਿਛਲੇ ਪੰਜ ਸਾਲਾਂ ...

Tax holiday to hill states: AAP will stage dharna at Harsimrat residence in Delhi on 24 Aug

ਸਾਰੀਆਂ 13,000 ਪੰਚਾਇਤਾਂ ‘ਚ ਡੋਰ-ਟੂ-ਡੋਰ ਕਰੇਗੀ ਆਮ ਆਦਮੀ ਪਾਰਟੀ- ਪ੍ਰਿੰਸੀਪਲ ਬੁੱਧ ਰਾਮ

ਚੰਡੀਗੜ੍ਹ, 4 ਜਨਵਰੀ 2019: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਕੁੱਲ 13000 ਪੰਚਾਇਤਾਂ 'ਚ ਬੂਥ ਪੱਧਰ 'ਤੇ ਪਾਰਟੀ ਮਜ਼ਬੂਤੀ ਲਈ ਡੋਰ-ਟੂ-ਡੋਰ ਕਰਨ ਦਾ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ