ਚੰਡੀਗੜ੍ਹ, 27 ਦਸੰਬਰ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਸਮਾਗਮ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜੇ, ਚੰਡੀਗੜ੍ਹ ਹਵਾਈ ਅੱਡੇ ‘ਤੇ ਉਨ੍ਹਾਂ ਦਾ ਪੰਜਾਬ ਤੇ ਹਰਿਆਣਾ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਹੋਰ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮੰਤਰੀਆਂ ਨੇ ਸਵਾਗਤ ਕੀਤਾ। ਫਿਰ ਇਥੋਂ ਉਹ ਸ਼ਿਮਲਾ ਲਈ ਰਵਾਨਾ ਹੋ ਗਏ।