ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) -”ਸਿੱਖਿਆ ਇਕ ਬਹੁਤ ਹੀ ਅਹਿਮ ਖੇਤਰ ਹੈ ਜਿਸ ਦਾ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਕੇਂਦਰੀ ਸਥਾਨ ਹੋਣਾ ਚਾਹੀਦਾ ਹੈ । ਇਹ ਕਿਸੇ ਵੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਸਰਵੋਤਮ ਤੋਹਫਾ ਹੈ।” ਇਹ ਗੱਲ ਅੱਜ ਇਥੇ ਹੋਟਲ ਹਿਆਤ ਰੀਜੈਂਸੀ ਵਿਖੇ ਸਿੱਖਿਆ ਦੇ ਖੇਤਰ ‘ਚ ਮੱਲਾਂ ਮਾਰਨ ਵਾਲੀਆਂ ਸੰਸਥਾਵਾਂ ਨੂੰ ‘ਦ ਟਾਈਮਜ਼ ਐਜੂਪ੍ਰੇਨਿਓਰਜ਼ ਐਵਾਰਡਜ਼’ ਨਾਲ ਸਨਮਾਨਤ ਕਰਨ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਆਖੀ। ਉਨ੍ਹਾਂ ਕਿਹਾ ਕਿ ਸਿੱਖਿਆ ਇਕ ਅਜਿਹੀ ਧੁਰੀ ਹੈ ਜਿਸ ਦੇ ਦੁਆਲੇ ਸਮਾਜਿਤ ਤਰੱਕੀ ਘੁੰਮਦੀ ਹੈ।
ਗੁਣਵੱਤਾ ਭਰਪੂਰ ਸਿੱਖਿਆ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਸਿੱਖਿਆ ਦਾ ਮੁੱਖ ਮਕਸਦ ਵਿਅਕਤੀ ਨੂੰ ਆਤਮ ਨਿਰਭਰ ਬਣਾ ਕੇ ਇੰਨੇ ਆਤਮ ਵਿਸ਼ਵਾਸ ਨਾਲ ਭਰਨਾ ਹੈ ਕਿ ਉਸ ਵਿੱਚੋਂ ਨਾਕਾਮੀ ਦਾ ਡਰ ਨਿਕਲ ਜਾਵੇ ਅਤੇ ਉਹ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਹਿੰਮਤ ਨਾਲ ਸਾਹਮਣਾ ਕਰੇ। ਉਨ੍ਹਾਂ ਅੱਗੇ ਕਿਹਾ ਕਿ ਇਕ ਸਮਰੱਥ ਸਿੱਖਿਆ ਪ੍ਰਣਾਲੀ ਅਜਿਹੀਆਂ ਰੌਸ਼ਨ ਦਿਮਾਗ ਸਖਸ਼ੀਅਤਾਂ ਸਿਰਜਦੀ ਹੈ ਜੋ ਕਿ ਕਿਸੇ ਵੀ ਮੁਲਕ ਲਈ ਮਾਣ ਦਾ ਕਾਰਨ ਬਣਦੇ ਹਨ।
ਇਸ ਤੋਂ ਪਹਿਲਾਂ ਟਾਈਮਜ਼ ਗਰੁੱਪ ਵੱਲੋਂ ਸ. ਸਿੱਧੂ ਨੂੰ ਸਨਮਾਨਤ ਕੀਤਾ ਗਿਆ ਅਤੇ ਬਾਅਦ ਵਿੱਚ ਸ. ਸਿੱਧੂ ਨੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਐਵਾਰਡ ਵੰਡੇ। ਇਨ੍ਹਾਂ ਵਿੱਚ ਆਰੀਅਨ ਗਰੁੱਪ ਆਫ ਕਾਲਜਿਜ (ਅੰਸ਼ੂ ਕਟਾਰੀਆ), ਡੀ.ਏ.ਵੀ. ਇੰਸਟਚਿਊਟ ਆਫ ਇੰਜੀਨਅਰਿੰਗ ਐਂਡ ਟੈਕਨਾਲੋਜੀ (ਪ੍ਰੋ. ਮਨੋਜ ਕੁਮਾਰ), ਆਦੇਸ਼ ਗਰੁੱਪ ਆਫ ਇੰਸਟੀਚਿਊਸ਼ਨਜ਼ (ਸਾਬਕਾ ਚੇਅਰਮੈਨ ਡਾ.ਹਰਿੰਦਰ ਗਿੱਲ), ਜੀ.ਐਨ.ਏ. ਯੂਨੀਵਰਸਿਟੀ ਫਗਵਾੜਾ (ਚਾਂਸਲਰ ਗੁਰਸ਼ਰਨ ਸਿੰਘ), ਐਨੀਜ਼ ਸਕੂਲ (ਚੇਅਰਮੈਨ ਅਨੀਤ ਗੋਇਲ), ਰਾਮਗੜ੍ਹੀਆ ਗਰੁੱਪ ਆਫ ਇੰਸਟੀਚਿਊਸ਼ਨਜ਼ ਫਗਵਾੜਾ (ਪ੍ਰਧਾਨ ਕਮ ਚੇਅਰਪਰਸਨ ਮਨਪ੍ਰੀਤ ਕੌਰ), ਗੁਲਜ਼ਾਰ ਗਰੁੱਰ ਆਫ ਇੰਸਟੀਚਿਊਸ਼ਨਜ਼ ਖੰਨਾ (ਗੁਰਕੀਰਤ ਸਿੰਘ), ਅੰਮ੍ਰਿਤਸਰ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ (ਅਮਿਤ ਸ਼ਰਮਾ), ਸ੍ਰੀ ਗੁਰੂ ਹਰਕ੍ਰਿਸ਼ਨ ਗਰੁੱਪ ਪਟਿਆਲਾ (ਚੇਅਰਮੈਨ ਜਗਜੀਤ ਸਿੰਘ ਦਰਦੀ), ਇੰਡੀਅਨ ਹੈਰੀਟੇਜ ਸਕੂਲ ਪਠਾਨਕੋਟ (ਪ੍ਰਿੰਸੀਪਲ ਮੈਡਮ ਸ਼ਸ਼ੀ) ਅਤੇ ਹੰਸ ਰਾਜ ਮਹਿਲਾ ਮਹਾਂ ਵਿਦਿਆਲਾ (ਪ੍ਰਿੰਸੀਪਲ ਡਾ.ਅਜੇ ਸਰੀਨ) ਸ਼ਾਮਲ ਸਨ।
ਇਸ ਮੌਕੇ ਕੌਫੀਟੇਬਲ ਕਿਤਾਬ ਵੀ ਰਿਲੀਜ਼ ਕੀਤੀ ਗਈ। ਇਸ ਮੌਕੇ ਟਾਈਮਜ਼ ਆਫ ਇੰਡੀਆ ਰੈਜੀਡੈਂਟ ਸੰਪਾਦਕ ਸ੍ਰੀ ਰੌਬਿਨ ਡੇਵਿਡ ਤੇ ਬਰਾਂਚ ਹੈਡ ਸ੍ਰੀ ਵਿਕਾਸ ਭਾਰਦਵਾਜ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...