ਚੰਡੀਗੜ, 2 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ 69ਵੇਂ ਗਣਤੰਤਰ ਦਿਵਸ ਮੌਕੇ ਪਠਾਨਕੋਟ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣਗੇ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲਾ ਹੈਡਕੁਆਟਰਾਂ ‘ਤੇ ਹੋਣ ਵਾਲੇ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਆਪਣੇ ਕੈਬਨਿਟ ਸਾਥੀਆਂ ਨੂੰ ਵੀ ਤਾਇਨਾਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸੇ ਤਰਾਂ ਬਠਿੰਡਾ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਸੰਗਰੂਰ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਲੁਧਿਆਣਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅੰਮ੍ਰਿਤਸਰ ਵਿਖੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਹੁਸ਼ਿਆਰਪੁਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਫਰੀਦਕੋਟ ਵਿਖੇ ਸਿੰਚਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਗੁਰਦਾਸਪੁਰ ਵਿਖੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਰੋਪੜ ਵਿਖੇ ਸਿੱਖਿਆ ਰਾਜ ਮੰਤਰੀ ਅਰੁਣਾ ਚੌਧਰੀ, ਫਤਹਿਗੜ• ਸਾਹਿਬ ਵਿਖੇ ਲੋਕ ਨਿਰਮਾਣ ਰਾਜ ਮੰਤਰੀ ਰਜ਼ੀਆ ਸੁਲਤਾਨਾ ਅਤੇ ਮੋਗਾ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਕੌਮੀ ਝੰਡਾ ਲਹਿਰਾਉਣਗੇ।
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ):- ਵਿਰੋਧੀ ਧਿਰ ਦੇ ਆਗੂ...