• ਪੀ.ਐਸ.ਪੀ.ਸੀ.ਐਲ ਦਾ ਸਾਲ 2018 ਦਾ ਕੈਲੰਡਰ ਕੀਤਾ ਜਾਰੀ
ਚੰਡੀਗੜ, 3 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਬਿਜਲੀ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਹਾਲ ਹੀ ਵਿੱਚ 2800 ਸਹਾਇਕ ਲਾਇਨਮੈਨ, 330 ਐਲ.ਡੀ.ਸੀ., 253 ਸਬ ਸਟੇਸ਼ਨ ਅਟੈਂਡਂਟ ਅਤੇ 300 ਜੂਨੀਅਰ ਲਾਇਨਮੈਨ ਦੀਆਂ ਅਸਾਮੀਆਂ ਨੂੰ ਭਰਨ ਲਈ ਪ੍ਰੀਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਦੇ ਜਿੰਨਾਂ ਅਫਸਰਾਂ/ਕਰਮਚਾਰੀਆਂ ਦੀ ਮੌਤ ਹੋ ਚੁੱਕੀ ਹੈ ਉਨਾ ਦੇ 384 ਆਸ਼ਰਿਤਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਅਤੇ 60 ਹੋਰ ਆਸ਼ਰਿਤਾਂ ਨੂੰ ਜਲਦੀ ਹੀ ਨੌਕਰੀ ਦਿੱਤੀ ਜਾਵੇਗੀ।
ਅੱਜ ਇਥੇ ਪੀ.ਐਸ.ਪੀ.ਸੀ.ਐਲ ਦਾ ਸਾਲ 2018 ਦਾ ਕੈਲੰਡਰ ਜਾਰੀ ਕਰਨ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਵਿੱਚ ਨੌਕਰੀ ਦੇ ਉਦੇਸ਼ ਨੂੰ ਲੈ ਕੇ ਉਨਾ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੇਸ਼ਨ ਲਿਮਟਿਡ ਪੰਜਾਬ ਦੀ ਉਨੱਤੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਉਨਾ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ ਜਾ ਰਹੀ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਪ੍ਰਾਪਤੀਆਂ ਤੇ ਰੋਸ਼ਨੀ ਪਾਉਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 11 ਜੁਲਾਈ 2017 ਨੂੰ ਸੱਭ ਤੋਂ ਵੱਧ 11705 ਮੈਗਾਵਾਟ ਊਰਜਾ ਦੀ ਲੋੜ ਪੂਰੀ ਕਰਦਿਆਂ ਪੰਜਾਬ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਸੀ ਅਤੇ ਇਸ ਦਾ ਸਿਹਰਾ ਪੀ.ਐਸ.ਪੀ.ਸੀ.ਐਲ ਦੇ ਮਿਹਨਤੀ ਇੰਜੀਨੀਅਰਾਂ ਅਤੇ ਮੁਲਾਜ਼ਮਾਂ ਨੂੰ ਜਾਂਦਾ ਹੈ।
ਰਾਣਾ ਗੁਰਜੀਤ ਸਿੰਘ ਨੇ ਅੱਗੇ ਕਿਹਾ ਕਿ ਆਰ-ਏ.ਪੀ.ਡੀ.ਆਰ.ਪੀ ਯੋਜਨਾ ਤਹਿਤ 30 ਹਜਾਰ ਤੋਂ ਵੱਧ ਵਸੋਂ ਵਾਲੇ 46 ਕਸਬਿਆਂ ਦੇ ਬਿਜਲੀ ਢਾਂਚੇ ਦਾ 1632.70 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੀਤਾ ਗਿਆ ਹੈ ਤਾਂ ਜੋ ਬਿਜਲੀ ਵੰਡ ਘਾਟਿਆਂ ਨੂੰ 15 ਫੀਸਦੀ ਤੋਂ ਘਟਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਵਧੀਆ ਬਿਜਲੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨਾਂ ਅੱਗੇ ਦੱਸਿਆ ਕਿ ਦੀਨ ਦਿਆਲ ਉਪਾਧਿਆ ਜਯੌਤੀ ਯੋਜਨਾ ਤਹਿਤ 252.06 ਕਰੋੜ ਰੁਪਏ ਦੀ ਲਾਗਤ ਨਾਲ 1968 ਪਿੰਡਾਂ ਲਈ ਸਬ-ਟਰਾਂਸਮਿਸ਼ਨ ਅਤੇ ਬਿਜਲੀ ਵੰਡ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਗਿਆ। ਉਨਾਂ ਕਿਹਾ ਕਿ ਕੰਡੀ ਖੇਤਰ ਵਿੱਚ ਵੀ 190.24 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਫੀਡਰਾਂ ‘ਚ ਸੁਧਾਰ ਕਰਕੇ ਖੇਤੀਬਾੜੀ ਖਪਤਕਾਰਾਂ ਨੂੰ ਵਧੀਆ ਬਿਜਲੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਵਿੱਤੀ ਵਰਾ 2017-18 ਦੌਰਾਨ ਬਿਜਲੀ ਦੇ 2.5 ਲੱਖ ਕੁਨੈਕਸ਼ਨ ਜਾਰੀ ਕੀਤੇ ਗਏ। ਨਵੇਂ ਸਾਲ 2018 ਲਈ ਪੀ.ਐਸ.ਪੀ.ਸੀ.ਐਲ ਦੇ ਇੰਜੀਨੀਅਰਾਂ ਅਤੇ ਮੁਲਾਜ਼ਮਾਂ ਨੂੰ ਸ਼ੁੱਭ-ਕਾਮਨਾ ਦਿੰਦਿਆਂ, ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ ਵੱਲੋਂ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਸੀ.ਐਮ.ਡੀ. ਸ੍ਰੀ ਏ. ਵੇਨੂ ਪ੍ਰਸਾਦ ਅਤੇ ਡਾਇਰੈਕਟਰ ਪ੍ਰਸ਼ਾਸਨ ਪੀ.ਐਸ.ਪੀ.ਸੀ.ਐਲ ਸ੍ਰੀ ਆਰ. ਪੀ. ਪਾਂਡਵ ਹਾਜਿਰ ਸਨ।
——
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ...