ਚੰਡੀਗੜ, 11 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦੀ ਸਮਾਗਮਾਂ ਦੌਰਾਨ ਸਿਆਸੀ ਕਾਨਫਰੰਸਾਂ ਦੇ ਮੁੱਦੇ ’ਤੇ ਕਿਹਾ ਕਿ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਕਾਇਮ ਕੀਤੀ ਰਵਾਇਤ ਨੂੰ ਮਾਘੀ ਅਤੇ ਚਮਕੌਰ ਸਾਹਿਬ ਦੇ ਸਮਾਗਮਾਂ ਮੌਕੇ ਵੀ ਬਰਕਰਾਰ ਰੱਖਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ ਸਾਹਿਬ ਵਿੱਚ ਸਿਆਸੀ ਕਾਨਫਰੰਸਾਂ ਨਾ ਕਰਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੰਦੇਸ਼ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੇ ਮੰਨਿਆ ਹੈ ਅਤੇ ਬਾਕੀ ਅਜਿਹੇ ਸਮਾਗਮਾਂ ਲਈ ਵੀ ਅਜਿਹੀ ਰਵਾਇਤ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰਅਕਾਲੀ ਦਲ ਨੇ ਇੱਥੇ ਸਿਆਸੀ ਕਾਨਫਰੰਸ ਕਰਨ ਦੀ ਯੋਜਨਾ ਬਣਾਈ ਹੈ ਤਾਂ ਇਸ ਬਾਰੇ ਉਹ ਹੀ ਆਪਣੇ ਇਸ ਫੈਸਲੇਨੂੰ ਜਾਇਜ਼ ਠਹਿਰਾਉਣ ਲਈ ਜੁਆਬ ਦੇਵੇ।
ਮੁੱਖ ਮੰਤੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਮ ਸਮਾਗਮਾਂ ਜੋ ਸ਼ਹਾਦਤ ਨਾਲ ਸਬੰਧਤ ਨਾ ਹੋਣ, ਵਿਖੇ ਸਿਆਸੀ ਕਾਨਫਰੰਸਾਂ ਕਰਨ ਦੇ ਵਿਰੁੱਧ ਨਹੀਂ ਹਨ।