ਚੰਡੀਗੜ੍ਹ ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਡਾਕਟਰ ਅੰਮ੍ਰਿਤਾ ਤਿਵਾੜੀ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਆਖਿਆ ਕਿ ਡਾਕਟਰ ਅੰਮ੍ਰਿਤਾ ਤਿਵਾੜੀ ਜੋ ਮਰਹੂਮ ਸਾਬਕਾ ਰਾਜ ਸਭਾ ਮੈਂਬਰ ਡਾਕਟਰ ਵਿਸ਼ਵਾਨਾਥ ਤਿਵਾੜੀ ਦੀ ਸੁਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਦੀ ਸਤਿਕਾਰਯੋਗ ਮਾਤਾ ਸਨ।ਡਾਕਟਰ ਤਿਵਾੜੀ ਦੰਦਾਂ ਦੇ ਮਾਹਿਰ ਡਾਕਟਰ ਸਨ ਜਿਹਨਾਂ ਨੂੰ ਨਗਰ ਨਿਗਮ ਚੰਡੀਗੜ੍ਹ ਦੀ ਕੌਂਸਲਰ ਨਾਮਜ਼ਦ ਕੀਤਾ ਗਿਆ ਸੀ ਇਸ ਰੁਤਬੇ ‘ਤੇ ਰਹਿੰਦਿਆਂ ਉਹਨਾਂ ਨੇ ਸਮਾਜ ਦੀ ਬਿਹਤਰੀ ਲਈ ਜ਼ਿਕਰਯੋਗ ਯੋਗਦਾਨ ਪਾਇਆ ਉਹਨਾਂ ਦੇ ਵਿਛੋੜੇ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ।
ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜ਼ਾਜ
ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜ਼ਾਜ ਚੰਡੀਗੜ੍ਹ, 27ਮਾਰਚ(ਵਿਸ਼ਵ ਵਾਰਤਾ)-ਵੈਸਟਰਨ ਡਿਸਟਰਬੈਂਸ ਦੇ ਅੰਸ਼ਿਕ ਪ੍ਰਭਾਵ ਕਾਰਨ ਜ਼ਿਆਦਾਤਰ ਇਲਾਕਿਆਂ 'ਚ ਬੱਦਲਵਾਈ...