ਚੰਡੀਗੜ੍ਹ, 15 ਜਨਵਰੀ:(ਵਿਸ਼ਵ ਵਾਰਤਾ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਦੇ ਮਾਤਾ ਡਾ. ਅੰਮ੍ਰਿਤ ਤਿਵਾੜੀ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਇੱਥੋਂ ਜਾਰੀ ਇਕ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੋਂ ਹਮਦਰਦੀ ਜ਼ਾਹਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੋਂ ਦੋਹਾਂ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...