ਚੰਡੀਗੜ, 17 ਜਨਵਰੀ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ, ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਮੰਤਰੀ ਪੰਜਾਬ ਸ੍ਰੀ ਮਨਜੀਤ ਸਿੰਘ ਕਲਕੱਤਾ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਆਖਿਆ ਕਿ ਸ੍ਰੀ ਕਲਕੱਤਾ ਇੱਕ ਦੂਰਅੰਦੇਸ਼ ਆਗੂ ਸਨ ਜਿਹਨਾਂ ਨੇ ਇਮਾਨਦਾਰੀ ਨਾਲ ਸਮਾਜ ਦੀ ਬਿਹਤਰੀ ਲਈ ਜ਼ਿਕਰਯੋਗ ਯੋਗਦਾਨ ਪਾਇਆ ਉਹਨਾਂ ਨੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਦੀ ਸੇਵਾ ਵੀ ਬਹੁਤ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਉਹਨਾਂ ਦੀ ਮੌਤ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਹਨਾਂ ਸ੍ਰੀ ਕਲਕੱਤਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂਕਿਹਾ ਕਿ ਵਾਹਿਗੁਰੂ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।