ਚੰਡੀਗੜ੍ਹ, 18 ਜਨਵਰੀ (ਵਿਸ਼ਵ ਵਾਰਤਾ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਐਮ.ਐਲ.ਏ ਰਾਣਾ ਗੁਰਜੀਤ ਸਿੰਘ ਨੇ ਅੱਜ ਪਾਰਟੀ ਹਾਈ ਕਮਾਂਡ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਆਪਣਾ ਅਸਤੀਫਾ ਪ੍ਰਵਾਨ ਕੀਤੇ ਜਾਣ ਪਿੱਛੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੈਂ ਹਮੇਸ਼ਾ ਤੋਂ ਕਾਂਗਰਸੀ ਸੀ ਤੇ ਕਾਂਗਰਸੀ ਹੀ ਮਰਾਂਗਾ।
ਨੈਤਿਕ ਕਦਰਾਂ-ਕੀਮਤਾਂ ਦੇ ਅਧਾਰ ਤੇ ਦਿੱਤੇ ਆਪਣੇ ਅਸਤੀਫੇ ਉਤੇ ਜੋਰ ਦਿੰਦਿਆ ਰਾਣਾ ਨੇ ਸਪੱਸ਼ਟ ਕੀਤਾ ਕਿ ਬਹੁਤ ਜਲਦੀ ਝੂਠ ਦੇ ਬੱਦਲ ਛਟ ਜਾਣਗੇ ਅਤੇ ਅਖੀਰ ਸੱਚ ਸਾਰਿਆਂ ਦੇ ਸਾਹਮਣੇ ਆ ਜਾਵੇਗਾ। ਉਹਨਾਂ ਕਿਹਾ ਕਿ ਵਾਰ-ਵਾਰ ਝੂਠ ਬੋਲ ਕੇ ਸੱਚ ਨੂੰ ਜਿਆਦਾ ਦੇਰ ਦਬਾਇਆ ਨਹੀਂ ਜਾ ਸਕਦਾ। ਉਹਨਾਂ ਨੇ ਕੋਈ ਵੀ ਗੈਰ-ਕਾਨੂੰਨੀ ਜਾ ਗਲ਼ਤ ਕੰਮ ਨਹੀਂ ਕੀਤਾ ਬਲਕਿ ਵਿਰੋਧੀ ਧਿਰਾਂ ਵੱਲੋਂ ਮੌਜੂਦਾ ਸਰਕਾਰ ਅਤੇ ਮੁੱਖ ਮੰਤਰੀ ਉੱਤੇ ਕੀਤੀ ਬਿਆਨਬਾਜੀ ਅਤੇ ਨਿਰਆਧਾਰ ਅਲੋਚਨਾ ਦੇ ਮੱਦੇਨਜ਼ਰ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ।
ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੁਡੀਸ਼ੀਅਲ ਕਮੀਸ਼ਨ ਨੇ ਵੀ ਉਹਨਾਂ ਦੇ ਖਿਲਾਫ਼ ਕੁਝ ਵੀ ਗਲ਼ਤ ਨਹੀਂ ਪਾਇਆ ਹੈ ।
ਪਾਰਟੀ ਅਤੇ ਮੁੱਖ ਮੰਤਰੀ ਪ੍ਰਤੀ ਆਪਣੀ ਸੁਹਿਰਦਤਾ ਪ੍ਰਗਟਾਉਂਦਿਆਂ ਰਾਣਾ ਗੁਰਜੀਤ ਨੇ ਅੱਗੇ ਤੋਂ ਵੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਪਾਰਟੀ ਦੀ ਸੇਵਾ ਕਰਨ ਦੀ ਗੱਲ ਕਹੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ .....ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ...