ਚੰਡੀਗੜ੍ਹ, 19 ਜਨਵਰੀ : ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇ| ਉਨ੍ਹਾਂ ਨੇ ਇੱਕ ਟਵੀਟ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇ|
ਹਰਭਜਨ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮੈਂ ਸੋਚਦਾ ਹਾਂ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਜਾਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਾਡੇ ਸਾਰਿਆਂ ਲਈ ਬਹੁਤ ਵੱਡੀ ਕੁਰਬਾਨੀ ਕੀਤੀ ਹੈ|
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...