ਜੋਧਪੁਰ, 7 ਅਪ੍ਰੈਲ -ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਸਲਮਾਨ ਖਾਨ ਨੂੰ ਅੱਜ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਉਨ੍ਹਾਂ ਨੂੰ 50 ਹਜ਼ਾਰ ਦੇ ਮੁਚਲਕੇ ਉਤੇ ਜ਼ਮਾਨਤ ਦਿੱਤੀ ਗਈ ਹੈ|
ਜੋਧਪੁਰ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ| ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰਟ ਨੇ ਸਲਮਾਨ ਖਾਨ ਨੂੰ ਇਸ ਮਾਮਲੇ ਵਿਚ 5 ਸਾਲ ਦੀ ਸਜ਼ਾ ਸੁਣਾਈ ਸੀ| ਜਿਸ ਤੋਂ ਬਾਅਦ ਸਲਮਾਨ ਖਾਨ ਨੂੰ ਦੋ ਦਿਨ ਜੇਲ੍ਹ ਵਿਚ ਹੀ ਰਹਿਣਾ ਪਿਆ|