ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਸੰਤ ਸਮਾਜ ਦੇ ਪ੍ਰਮੁੱਖ ਬਾਬਾ ਸਰਬਜੋਤ ਸਿੰਘ ਬੇਦੀ,ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਾਲੀ “ਪੰਥਕ ਅਕਾਲੀ ਲਹਿਰ” ਅਤੇ “ਲੋਕ ਇਨਸਾਫ ਪਾਰਟੀ” ਦੇ ਆਗੂਆਂ “ਬੈਂਸ ਭਰਾਵਾਂ” ਵੱਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਆਗਾਜ਼ ਹੈ। ਬਡਹੇੜੀ ਨੇ ਆਖਿਆ ਕਿ ਬਾਦਲ ਦਲ ਤੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਕਰਨ ਲਈ ਬਾਦਲ ਵਿਰੋਧੀ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਜੱਦੋ ਜਹਿਦ ਕਰਨ ਲਈ ਬਾਦਲ ਵਿਰੋਧੀ ਧਿਰਾਂ ਸਰਦਾਰ ਰਵੀਇੰਦਰ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ-1920,ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ,ਸ਼ਰੋਮਣੀ ਅਕਾਲੀ ਦਲ ਦਿੱਲੀ,ਆਪਣਾ ਪੰਜਾਬ ਪਾਰਟੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ,ਸ਼ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਧੜਿਆਂ ਨੂੰ ਸੰਪਰਕ ਕਰਨ ਤਾਂ ਜੋ ਬਾਦਲ ਵਿਰੋਧੀ ਧਿਰਾਂ ਦੀ ਸ਼ਕਤੀ ਵੰਡੀ ਨਾ ਜਾਵੇ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਆਜ਼ਾਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਜਾ ਸਕੇ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜ਼ੂਦਾ ਪ੍ਰਬੰਧ ਬਹੁਤ ਹੀ ਗਰਕ ਚੁੱਕਿਆ ਹੈ ਧਰਮ ਪ੍ਰਚਾਰ ਦੀ ਥਾਂ ਕੇਵਲ ‘ਤੇ ਕੇਵਲ ਬਾਦਲ ਪਰਿਵਾਰ ਦੀ ਸਿਆਸਤ ਲਈ ਹੀ ਵਰਤਿਆ ਜਾਂਦਾ ਹੈ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣਾਬਹੁਤ ਹੀ ਜ਼ਰੂਰੀ ਹੈ ਤਾਂ ਜੋ ਸਿੱਖ ਕੌਮ ਦੇ ਹਿੱਤਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਮਹਿਫੂਜ਼ ਕੀਤਾ ਜਾ ਸਕੇ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...