ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 17 ਲੱਖ 89 ਹਜ਼ਾਰ 600 ਲਾਭਪਾਤਰੀਆਂ ਨੂੰ ਮਾਰਚ, 2018 ਦੀ ਪੈਨਸ਼ਨ ਦਾ ਭੁਗਤਾਨ ਕਰਨ ਲਈ 131.20 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ ਅਤੇ ਵਿਧਵਾਵਾਂ ਸਮੇਤ ਹਰੇਕ ਲਾਭਪਾਤਰੀ ਨੂੰ ਵਧੀ ਹੋਈ ਪੈਨਸ਼ਨ ਰਾਸ਼ੀ 750 ਰੁਪਏ ਪ੍ਰਤੀ ਮਹੀਨੇ ਦੇ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਹੈ। ਇਤਫਾਕਵੱਸ ਇਹ ਲਗਾਤਾਰ ਚੌਥਾ ਮਹੀਨਾ ਹੈ ਜਦੋਂ ਪੈਨਸ਼ਨ ਰਾਸ਼ੀ ਸਮੇਂ ਸਿਰ ਜਾਰੀ ਕੀਤੀ ਗਈ ਹੈ ਅਤੇ ਇਸ ਸਾਲ ਹੁਣ ਤੱਕ ਪੈਨਸ਼ਨ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਵੇਂ ਇਸ ਸਾਲ ਦੇ ਜਨਵਰੀ ਮਹੀਨੇ ਤੋਂ ਪੈਨਸ਼ਨ ਦਿੱਤੀ ਦਿੱਤੀ ਜਾ ਰਹੀ ਹੈ, ਉਸੇ ਤਰ•ਾਂ ਪੈਨਸ਼ਨ ਹਰੇਕ ਮਹੀਨੇ ਵੰਡੀ ਜਾਣੀ ਚਾਹੀਦੀ ਹੈ। ਉਨ•ਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਇਸ ਪ੍ਰਕ੍ਰਿਆ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਵੀ ਇਸ ਉਪਰ ਲਗਾਤਾਰ ਨਜ਼ਰ ਰੱਖਣਗੇ।
ਬੁਲਾਰੇ ਨੇ ਦੱਸਿਆ ਕਿ ਲਾਭਪਾਤਰੀਆਂ ਤੱਕ ਪੈਨਸ਼ਨ ਦਾ ਲਾਭ ਬਿਨਾਂ ਕਿਸੇ ਦਿੱਕਤ ਤੋਂ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਸਕੀਮਾਂ ਦੀ ਪੈਨਸ਼ਨ ਹੁਣ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਾਲ ਜਨਵਰੀ ਮਹੀਨੇ ਤੋਂ ਪੈਨਸ਼ਨ ਵੰਡਣ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹਰੇਕ ਮਹੀਨੇ ਪੈਨਸ਼ਨ ਦੀ ਅਦਾਇਗੀ ਹੋਣ ਲੱਗੀ ਹੈ। ਸੂਬਾ ਸਰਕਾਰ ਨੇ ਜਨਵਰੀ ਵਿੱਚ 128.08 ਕਰੋੜ ਰੁਪਏ, ਫਰਵਰੀ ਵਿੱਚ 129.52 ਕਰੋੜ ਰੁਪਏ ਅਤੇ ਮਾਰਚ ਵਿੱਚ 129.90 ਕਰੋੜ ਰੁਪਏ ਜਾਰੀ ਕੀਤੇ ਹਨ। ਬੁਲਾਰੇ ਨੇ ਦੱਸਿਆ ਕਿ ਦਸੰਬਰ, 2017 ਤੋਂ ਹੁਣ ਤੱਕ ਸਾਰੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ
ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ ਚੰਡੀਗੜ੍ਹ/ਜਲੰਧਰ 20 ਅਪ੍ਰੈਲ (ਵਿਸ਼ਵ...