ਚੰਡੀਗੜ੍ਹ 28 ਅਪ੍ਰੈਲ: ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਡਾਬਾ ਲੁਹਾਰਾ ਜਿਲਾ ਲੁਧਿਆਣਾ ਵਿਖੇ ਤਾਇਨਾਤਇਕ ਪਟਵਾਰੀ ਅਤੇ ਉਸ ਵਲੋਂ ਆਪਣੇ ਨਾਲ ਰੱਖੇ ਇਕ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਗੁਰਨਾਮ ਸਿੰਘ, ਮਾਲ ਹਲਕਾ ਡਾਬਾ ਲੁਹਾਰਾ, ਲੁਧਿਆਣਾ ਅਤੇਪ੍ਰਾਇਵੇਟ ਵਿਅਕਤੀ ਮਨਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਦੀਪ ਸਿੰਘ, ਵਾਸੀ ਡਾਬਾ ਲੁਹਾਰਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ ਪ੍ਰਾਇਵੇਟ ਵਿਅਕਤੀ ਵਲੋਂ ਉਸ ਦੇ ਮਕਾਨ ਦਾ ਇੰਤਕਾਲ ਦਰਜ਼ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ ਤੇ ਉਸ ਵਲੋਂ 10000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਪ੍ਰਾਇਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਬਾਕੀ ਰਹਿੰਦੇ 5000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।