ਮਾਨਸਾ, 1 ਮਈ (ਵਿਸ਼ਵ ਵਾਰਤਾ)- ਹੁਣ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜਿਆਂ ਦੀ ਮੁਆਫੀ ਤਹਿਤ ਰਾਜ ਵਿਚ ਦੂਜੇ ਪੜਾਅ ਦੀ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ 3 ਮਈ ਤੋਂ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਮਾਨਸਾ ਤੋਂ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰਜਾ ਰਾਹਤ ਸਕੀਮ—2017 ਅਧੀਨ ਕੀਤੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਵੱਜੋ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਵੱਖ—ਵੱਖ ਵਿਭਾਗਾਂ ਅਤੇ ਕੋਆਪ®ੇਟਿਵ ਬੈਂਕ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਜ਼ਿਕਰਯੋਗ ਹੈ ਕਿ ਕਰਜ਼ਾ ਰਾਹਤ ਸਕੀਮ ਦੇ ਪਹਿਲੇ ਪੜਾਅ ਅਧੀਨ ਮੁੱਖ ਮµਤਰੀ ਪµਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਸ਼ਿਰਕਤ ਕੀਤੀ ਸੀ।
ਡਿਪਟੀ ਕਮਿਸ਼ਨਰ ਸ਼®ੀ ਧਾਲੀਵਾਲ ਨੇ ਦੱਸਿਆ ਕਿ ਕਰਜ਼ਾ ਮੁਆਫੀ ਸਬੰਧੀ ਹੋਣ ਵਾਲੇ ਇਸ ਸਮਾਗਮ ਦੌਰਾਨ ਤਕਰੀਬਨ 6000 ਕਿਸਾਨਾਂ ਦਾ ਕਰੀਬ 22 ਕਰੋੜ ਦੀ ਰਾਸ਼ੀ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਸਬµਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਹੋਵੇ ਇਸ ਲਈ ਪਹਿਲਾਂ ਤੋਂ ਹੀ ਸਾਰੇ ਪ®ਬੰਧ ਮੁਕµਮਲ ਕਰ ਲਏ ਜਾਣ।
ਇਸ ਮੌਕੇ ਐਸ.ਡੀ.ਐਮ. ਮਾਨਸਾ ਅਭਿਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਗੁਰਸਿਮਰਨ ਸਿµਘ ਢਿੱਲੋਂ, ਡੀ.ਐਸ.ਪੀ. ਕਰਨਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਓਮ ਪ®ਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਕ ਰੁਹੇਲਾ, ਸੈਕਟਰੀ ਜ਼ਿਲ੍ਹਾ ਪ®ੀਸ਼ਦ ਦਿਨੇਸ਼ ਵਿਸਿਸ਼ਟ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ, ਮੈਨੇਜਿੰਗ ਡਾਇਰੈਕਟਰ ਕੋਆਪ®ੇਟਿਵ ਬੈਂਕ ਹਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੈਨੇਜ਼ਰ ਕੋਆਪ®ੇਟਿਵ ਬੈਂਕ ਵਿਸ਼ਾਲ ਗਰਗ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 270 ਲੀਟਰ ਲਾਹਣ, 60 ਬੋਤਲਾਂ ਸ਼ਰਾਬ ਅਤੇ 25 ਗਰਾਮ ਹੈਰੋਇਨ ਸਮੇਤ 06 ਕਾਬੂ
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 270 ਲੀਟਰ ਲਾਹਣ, 60 ਬੋਤਲਾਂ ਸ਼ਰਾਬ ਅਤੇ 25 ਗਰਾਮ ਹੈਰੋਇਨ ਸਮੇਤ...