ਨਵੀਂ ਦਿੱਲੀ, 19 ਮਈ – ਕਰਨਾਟਕ ਵਿਚ ਅੱਜ ਵਾਪਰੇ ਸਿਆਸੀ ਘਟਨਾਕ੍ਰਮ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਨੂੰ ਵਿਰੋਧੀ ਧਿਰ ਦੀ ਇਕਜੁਟਤਾ ਦੀ ਜਿੱਤ ਦੱਸਿਆ। ਉਹਨਾਂ ਕਿਹਾ ਕਿ ਇਹ ਭਾਜਪਾ ਤੇ ਆਰਐਸਐਸ ਲਈ ਇਕ ਸਬਕ ਹੈ।
ਇਕ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਇਸ ਦੇਸ਼ ਦੇ ਲੋਕਾਂ ਦੀ ਆਵਾਜ਼ ਦੀ ਰੱਖਿਆ ਕਰੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਚੰੰਗਾ ਹੋਵੇਗਾ ਜੇਕਰ ਕਰਨਾਟਕ ਦੇ ਰਾਜਪਾਲ ਵੀ ਅਸਤੀਫਾ ਦੇ ਦੇਣ।