ਅੰਮ੍ਰਿਤਸਰ 22 ਮਈ (ਵਿਸ਼ਵ ਵਾਰਤਾ)-ਅੱਜ ਸ: ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਉੱਥੇ ਉਨਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।
ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਨੇ ਮੇਰੇ ਲਈ ਜੋ ਦੁਆਵਾਂ ਕੀਤੀਆਂ ਸਨ ਮੈਂ ਉਨਾਂ ਸਭ ਦਾ ਬਹੁਤ ਅਭਾਰੀ ਹਾਂ। ਉਨਾਂ ਕਿਹਾ ਕਿ ਮੈਂ ਕਿਸੇ ਦਾ ਵੀ ਵਿਸ਼ਵਾਸ਼ ਟੁੱਟਣ ਨਹੀਂ ਦੇਣਾ ਅਤੇ ਲੋਕਾਂ ਦੀਆਂ ਆਸਾਂ ਤੇ ਖਰਾ ਉਤਰਾਂਗਾ। ਉਨਾਂ ਕਿਹਾ ਕਿ ਪ੍ਰਮਾਤਮਾ ਮੇਰੇ ਅੰਗ ਸੰਗ ਸਹਾਈ ਹੈ ਮੈਂ ਹੁਣ ਹੋਰ ਮਜਬੂਤ ਹੋ ਕੇ ਪੰਜਾਬ ਦਾ ਵਿਕਾਸ ਕਰਾਂਗਾ। ਸ੍ਰ ਸਿੱਧੂ ਨੇ ਕਿਹਾ ਕਿ ਮੈਂ ਅੱਜ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਇਆ ਹਾਂ। ਉਨਾਂ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਅਤੇ ਕਿਰਸਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ।
ਸ੍ਰ ਸਿੱਧੂ ਨੇ ਕਿਹਾ ਕਿ ਉਨਾਂ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਬਿਆਸ ਦਰਿਆ ਵਿੱਚ ਜਹਿਰੀਲਾ ਪਾਣੀ ਮਿਲਣ ਦੇ ਸਬੰਧ ਵਿੱਚ ਪ੍ਰੈਸ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ - ਗੁਰਭਜਨ ਸਿੰਘ ਗਿੱਲ ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਡਾ....