– 125.35 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਚੁੱਕਾਈ
ਚੰਡੀਗੜ, 24 ਮਈ (ਵਿਸ਼ਵ ਵਾਰਤਾ) : ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 23 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 127.04 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 126.48 ਲੱਖ ਮੀਟ੍ਰਿਕ ਟਨ ਅਤੇ 57,107 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 125.35 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 19169.28 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ 29.39 ਲੱਖ ਮੀਟ੍ਰਿਕ ਟਨ ਕਣਕ, ਮਾਰਕਫੈਡ 27.71 ਲੱਖ ਮੀਟ੍ਰਿਕ ਟਨ ਕਣਕ, ਪਨਸਪ ਨੇ 24.37 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.12 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.63 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ•ਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...