ਟੋਰਾਂਟੋ 25 ਮਈ – ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿਚ ਇਕ ਭਾਰਤੀ ਰੈਸਟੋਰੈਂਟ ਬਾਂਬੇ ਭੇਲ ਦੇ ਬਾਹਰ ਅੱਜ ਜ਼ੋਰਦਾਰ ਧਮਾਕਾ ਹੋਇਆ, ਇਸ ਧਮਾਕੇ ਵਿਚ 3 ਭਾਰਤੀ ਨਾਗਰਿਕਾਂ ਸਮੇਤ 12 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸਾਰੇ ਜ਼ਖਮੀ ਸੁਰੱਖਿਅਤ ਹਨ।
ਇਸ ਦੌਰਾਨ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ 2 ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।