ਤਰਨਤਾਰਨ, 28 ਮਈ – ਤਰਨਤਾਰਨ ਦੇ ਪੱਟੀ ਹਰੀਕੇ ਸੜਕ ਤੇ ਅੱਜ ਸਵੇਰੇ ਇਕ ਟਰੱਕ ਅਤੇ ਘੁੜਕੇ ਦੀ ਆਹਮੋ ਸਾਹਮਣੇ ਟੱਕਰ ਹੋ ਜਾਣ ਕਾਰਨ ਘੁੜਕਾ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਛੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਪੁੱਤਰ ਅਨੋਖ ਸਿੰਘ ਵਾਸੀ ਪੱਟੀ , ਕਾਲੀ ਵਾਸੀ ਪਿੰਡ ਕੈਰੋਂ , ਰਾਜਾ ਵਾਸੀ ਠੱਕਰਪੁਰਾ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।