ਜਸਟਿਸ ਕ੍ਰਿਸ਼ਨ ਮੁਰਾਰੀ ਬਣੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ

155

ਚੰਡੀਗਡ਼੍ਹ 2 ਜੂਨ (ਵਿਸ਼ਵ ਵਾਰਤਾ)- ਇਲਾਹਾਬਾਦ ਹਾਈਕੋਰਟ ਦੇ ਜਸਟਿਸ ਕ੍ਰਿਸ਼ਨ ਮੁਰਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਮੁੱਖ ਜੱਜ ਬਣ ਗਏ ਹਨ। ਸ੍ਰੀ ਮੁਰਾਰੀ ਨੂੰ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹਾਜ਼ਰੀ ਵਿਚ ਸਹੁੰ ਚੁਕਾਈ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਿਸ਼ਨਾ ਮੁਰਾਰੀ ਦੀ ਨਵੇਂ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹ ਇੱਕ ਉਘੇ ਕਾਨੂੰਨਦਾਨ ਹਨ ਅਤੇ ਉਹ ਆਪਣੇ ਤਜਰਬੇ ਦੇ ਨਾਲ ਪੰਜਾਬ ਅਤੇ ਹਰਿਆਣਾ ਦੀ ਨਿਆਇਕ ਪ੍ਰਣਾਲੀ ਨੂੰ ਹੋਰ ਬੇਹਤਰ ਬਣਾਉਣਗੇ।