ਨਵੀਂ ਦਿੱਲੀ 13 ਜੂਨ – ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ ਅਤੇ ਉਹਨਾਂ ਨੂੰ ਕੁਝ ਦਿਨਾਂ ਵਿਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਸ੍ਰੀ ਵਾਜਪਾਈ ਦਾ ਇਲਾਜ ਕਰ ਰਹੇ ਡਾਕਟਰਾਂ ਅੱਜ ਕਿਹਾ ਕਿ ਉਹਨਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿਹਤ ਵਿਗੜਨ ਕਾਰਨ ਸ੍ਰੀ ਵਾਜਪਾਈ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।