ਨਵੀਂ ਦਿੱਲੀ 19 ਜੂਨ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ 48 ਸਾਲ ਦੇ ਹੋ ਗਏ। ਜਨਮ ਦਿਨ ਮੌਕੇ ਸ੍ਰੀ ਰਾਹੁਲ ਗਾਂਧੀ ਨੂੰ ਵੱਖ-ਵੱਖ ਆਗੂਆਂ ਤੇ ਕਾਂਗਰਸੀ ਵਰਕਰਾਂ ਨੇ ਵਧੀਆ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਦਿਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਟਵਿੱਟਰ ਇਕ ਫੋਟੋ ਸ਼ੇਅਰ ਕਰਦਿਆਂ ਉਹਨਾਂ ਦੀ ਲੰਬੀ ਉਮਰ, ਖੁਸ਼ਹਾਲ ਤੇ ਸਿਹਤਮੰਤ ਜੀਵਨ ਦੀ ਕਾਮਨਾ ਕੀਤੀ ਹੈ। ਉਹਨਾਂ ਕਾਮਨਾ ਕੀਤੀ ਕਿ ਰਾਹੁਲ ਗਾਂਧੀ ਇਸ ਤਰ੍ਹਾਂ ਹੀ ਕਾਂਗਰਸ ਦੀ ਅਗਵਾਈ ਕਰਦੇ ਰਹਿਣ।
Dear Rahul wish you a very Happy Birthday. May God bless you with a long, healthy, happy and prosperous life. And may you continue to lead @INCIndia through many more successes. My best wishes and blessings are with you today, and always! @RahulGandhi pic.twitter.com/DCqR0M00gj
— Capt.Amarinder Singh (@capt_amarinder) June 19, 2018
ਪ੍ਰਧਾਨ ਮੰਤਰੀ ਵਲੋਂ ਵਧਾਈ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ।
Birthday greetings to Congress President Shri @RahulGandhi. I pray for his long and healthy life.
— Narendra Modi (@narendramodi) June 19, 2018