ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਪ੍ਰਵਾਸੀ ਭਾਰਤੀ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਡਟ ਗਏ ਹਨ। ਪ੍ਰਵਾਸੀ ਭਾਰਤੀਆਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਚਿੱਠੀ ਲਿਖ ਕੇ ਡਾ. ਬਲਬੀਰ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਵੀ ਕੀਤੀ ਹੈ।
ਆਮ ਆਦਮੀ ਪਾਰਟੀ ਦੀਆਂ ਅਮਰੀਕਾ, ਯੂਰਪ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਤੋਂ ਪ੍ਰਵਾਸੀ ਭਾਰਤੀ ਟੀਮਾਂ ਨੇ ਸਿਸੋਦੀਆ ਨੂੰ ਪੱਤਰ ਲਿਖ ਕੇ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਜਾਰੀ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ