– 76 ਤੋਂ 100 ਫੀਸਦੀ ਖਰਾਬ ਫਸਲ ਲਈ ਪ੍ਰਤੀ ਏਕੜ ਮਿਲੇਗਾ 12000 ਰੁਪਏ
– ਕਿਸਾਨਾਂ ਦੀ ਭਲਾਈ ਲਈ ਸਰਕਾਰ ਵਚਨਬੱਧ- ਸੁਖਬਿੰਦਰ ਸਿੰਘ ਸਰਕਾਰੀਆ
ਚੰਡੀਗੜ, 20 ਜੂਨ (ਵਿਸ਼ਵ ਵਾਰਤਾ) : ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 20 ਜੂਨ, 2017 ਤੋਂ ਲਾਗੂ ਹੋਵੇਗਾ।
ਇਸ ਸਬੰਧੀ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਹੜੀਆਂ ਫਸਲਾਂ ਦਾ 76 ਤੋਂ 100 ਫੀਸਦੀ ਨੁਕਸਾਨ ਹੋਵੇਗਾ, ਉਸ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਇਹ ਵਾਧਾ 50 ਫੀਸਦੀ ਬਣਦਾ ਹੈ।ਮਾਲ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਿਚ ਹੋਏ ਵਾਧੇ ਨਾਲ ਉਨ•ਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਜਿਨਾਂ ਦੀ ਫਸਲ ਕੁਦਰਤੀ ਆਫਤ ਵਿਚ ਨੁਕਸਾਨੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਪ੍ਰੈਲ, 2015 ਨੂੰ 76 ਤੋਂ 100 ਫੀਸਦੀ ਖਰਾਬੇ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਪ੍ਰਤੀ ਏਕੜ ਕੀਤੀ ਗਈ ਸੀ।
ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ 26 ਤੋਂ 32 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਮੁਆਵਜ਼ਾ ਰਾਸ਼ੀ 2000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਪ੍ਰਤੀ ਏਕੜ 5400 ਰੁਪਏ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਦਿੱਤੀ ਜਾ ਰਹੀ ਹੈ।
ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਰੂਰਤ ਸਮੇਂ ਉਨਾਂ ਦੀ ਸਹਾਇਤਾ ਲਈ ਰਾਜ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਕਿਸਾਨਾਂ ਲਈ ਕਰਜ਼ਾ ਮੁਕਤੀ ਸਕੀਮ ਪਹਿਲਾਂ ਤੋਂ ਹੀ ਚੱਲ ਰਹੀ ਹੈ।
ਉਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਿੱਤੇ ਨਾਲ ਜੁੜੇ ਲੋਕਾਂ ਦੀ ਖੁਸ਼ਹਾਲੀ ਲਈ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਫਸਲ ਦੀ ਲਾਗਤ ਵਿਚ 50 ਫੀਸਦੀ ਨਫਾ ਜੋੜ ਕੇ ਫਸਲਾਂ ਦਾ ਭਾਅ ਤੈਅ ਕੀਤਾ ਜਾਵੇ।
ਲੋਕ ਸਭਾ ਚੋਣਾਂ 2024 : ਮੁੱਖ ਮੰਤਰੀ ਭਗਵੰਤ ਮਾਨ ਅੱਜ ਫਤਿਹਗੜ੍ਹ ਸਾਹਿਬ ਅਤੇ ਰਾਜਪੁਰਾ ‘ਚ ਕਰਨਗੇ ਚੋਣ ਪ੍ਰਚਾਰ
ਲੋਕ ਸਭਾ ਚੋਣਾਂ 2024 : ਮੁੱਖ ਮੰਤਰੀ ਭਗਵੰਤ ਮਾਨ ਅੱਜ ਫਤਿਹਗੜ੍ਹ ਸਾਹਿਬ ਅਤੇ ਰਾਜਪੁਰਾ 'ਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ...