ਇਸਲਾਮਾਬਾਦ , 25 ਜੁਲਾਈ – ਪਾਕਿਸਤਾਨ ‘ਚ ਅੱਜ ਹੋ ਰਹੀਆਂ ਆਮ ਚੋਣਾਂ ਦੌਰਾਨ ਹੋਏ ਇਕ ਆਤਮਘਾਤੀ ਬੰਬ ਧਮਾਕੇ ਵਿਚ 25 ਲੋਕ ਮਾਰੇ ਗਏ ਜਦਕਿ 30 ਹੋਰ ਜ਼ਖਮੀ ਹੋ ਗਏ।
ਇਹ ਧਮਾਕਾ ਬਲੋਚਿਸਤਾਨ ਦੇ ਕਵੇਟਾ ‘ਚ ਉਸ ਸਮੇਂ ਹੋਇਆ ਜਦੋਂ ਇਕ ਆਤਮਘਾਤੀ ਨੇ ਪੋਲਿੰਗ ਸਟੇਸ਼ਨ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਧਮਾਕਾ ਹੋ ਗਿਆ।
ਦੱਸਣਯੋਗ ਹੈ ਕਿ ਅੱਜ ਪਾਕਿਸਤਾਨ ਵਿਚ ਆਮ ਚੋਣਾਂ ਹੋ ਰਹੀਆਂ ਹਨ।