ਚੇਨੱਈ 8 ਅਗਸਤ – ਡੀ.ਐੱਮ.ਕੇ ਪ੍ਰਮੁੱਖ ਐੱਮ. ਕਰੁਣਾਨਿਧੀ ਜਿਹਨਾਂ ਦਾ ਕੱਲ੍ਹ ਦੇਹਾਂਤ ਹੋ ਗਿਆ ਸੀ ਨੂੰ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਮਰੀਨਾ ਬੀਚ ਉਤੇ ਦਫਨਾਇਆ ਗਿਆ।
ਇਸ ਮੌਕੇ ਵੱਖ-ਵੱਖ ਸਿਆਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਹਨਾਂ ਦੇ ਸਮਰਥਕਾਂ ਨੇ ਆਪਣੇ ਹਰਮਨ ਪਿਆਰੇ ਨੇਤਾ ਨੂੰ ਆਖਰੀ ਵਿਦਾਈ ਦਿੱਤੀ।
ਇਸ ਤੋਂ ਪਹਿਲਾਂ ਅੱਜ ਸਵੇਰੇ ਕਰੁਣਾਨਿਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਪ੍ਰਮੁੱਖ ਸਿਆਸੀ ਹਸਤੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।