ਨਵੀਂ ਦਿੱਲੀ, 13 ਅਗਸਤ – ਦਿੱਲੀ ਸਰਕਾਰ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਪਟਿਆਲਾ ਹਾਉਸ ਕੋਰਟ ਵਿਚ ਚਾਰਜਸ਼ੀਟ ਦਾਖਲ ਕੀਤੀ ਹੈ।
ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 13 ਲੋਕਾਂ ਦੇ ਨਾਮ ਸ਼ਾਮਿਲ ਹਨ।