ਇਸਲਾਮਾਬਾਦ, 17 ਅਗਸਤ – ਪਾਕਿਸਤਾਨ ਦੇ ਨਵੇਂ ਬਣ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਪਾਕਿਸਤਾਨ ਪਹੁੰਚੇ।
ਅਟਾਰੀ ਸਰਹੱਦੀ ਰਾਹੀਂ ਪਾਕਿਸਤਾਨ ਜਾਣ ਤੋਂ ਪਹਿਲਾਂ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਭਾਈਚਾਰਕ ਸਾਂਝ ਲੈ ਕੇ ਪਾਕਿਸਤਾਨ ਜਾ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਆਸ ਹੈ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਹੋਣਗੇ।
ਉਹਨਾਂ ਨੇ ਇਮਰਾਨ ਖਾਨ ਵੱਲੋਂ ਦਿੱਤੇ ਵਿਸ਼ੇਸ਼ ਸੱਦੇ ਲਈ ਧੰਨਵਾਦ ਵੀ ਕੀਤਾ।