ਚੰਡੀਗੜ, 22 ਅਗਸਤ (ਵਿਸ਼ਵ ਵਾਰਤਾ) – ਪੁਡੂਚੇਰੀ ਦੇ ਸਾਬਕਾ ਉੱਪ ਰਾਜਪਾਲ ਡਾ. ਇਕਬਾਲ ਸਿੰਘ ਨੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸਣਯੋਗ ਹੈ ਕਿ ਜੋਗਿੰਦਰ ਸਿੰਘ ਦਾ ਸੋਮਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ ਤੇ ਕੱਲ੍ਹ ਮੰਗਲਵਾਰ ਨੂੰ ਫਰੀਦਕੋਟ ਵਿਖੇ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।