ਮਜੀਠਾ, 23 ਅਗਸਤ – ਮਜੀਠਾ ਵਿਖੇ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਅੱਖਾਂ ਵਿਚ ਮਿਰਚਾਂ ਪਾ ਕੇ ਕੈਨਰਾ ਬੈਂਕ ਦੇ ਅਧਿਕਾਰੀਆਂ ਕੋਲੋਂ ਲਗਪਗ 38 ਲੱਖ ਰੁਪਏ ਲੁੱਟ ਲਏ। ਬੈਂਕ ਦੇ ਅਧਿਕਾਰੀ ਇਹ ਕੈਸ਼ ਵੈਨ ਵਿਚ ਅੰਮ੍ਰਿਤਸਰ ਲੈ ਕੇ ਜਾ ਰਹੇ ਸਨ ਕਿ ਰਸਤੇ ਵਿਚ ਕੁੱਝ ਵਿਅਕਤੀਆਂ ਨੇ ਉਹਨਾਂ ਦੀ ਕਾਰ ਨੂੰ ਰੋਕ ਲਿਆ ਤੇ ਬੰਦੂਕ ਦੀ ਨੋਕ ਤੇ ਅੱਖਾਂ ਵਿਚ ਮਿਰਚਾਂ ਪਾ ਕੇ ਉਹ ਕੈਸ਼ ਲੈ ਕੇ ਫਰਾਰ ਹੋ ਗਏ।
ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿਤੀ ਹੈ।