ਬੀ.ਸੀ.ਸੀ.ਆਈ ਨੇ ਮਹਿੰਦਰ ਸਿੰਘ ਧੋਨੀ ਨੂੰ ਪਦਮ ਭੂਸ਼ਨ ਪੁਰਸਕਾਰ ਲਈ ਕੀਤਾ ਨਾਮਜ਼ਦ

306


ਨਵੀਂ ਦਿੱਲੀ, 20 ਸਤੰਬਰ : ਭਾਰਤੀ ਕ੍ਰਿਕਟ ਟੀਮ ਦੇ ਉਘੇ ਖਿਡਾਰੀ ਮਹਿੰਦਰ ਸਿੰਘ ਧੋਨੀ ਨੂੰ ਬੀ.ਸੀ.ਸੀ.ਆਈ ਨੇ ਪਦਮ ਭੂਸ਼ਣ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ| ਆਪਣੀ ਕਪਤਾਨੀ ਵਿਚ ਭਾਰਤ ਨੂੰ ਆਈ.ਸੀ.ਸੀ ਦੇ ਹਰ ਫਾਰਮੈਟ ਵਿਚ ਜਿੱਤ ਦਿਵਾਉਣ ਵਾਲੇ ਮਹਿੰਦਰ ਸਿੰਘ ਧੋਨੀ ਦੇ ਨਾਮ ਵੈਸੇ ਤਾਂ ਬਹੁਤ ਸਾਰੀਆਂ ਉਪਲਬਧੀਆਂ ਹਨ, ਉਥੇ ਪਦਮ ਭੂਸ਼ਣ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਇਸ ਖਿਡਾਰੀ ਦਾ ਕੱਦ ਹੋਰ ਉਚਾ ਹੋ ਗਿਆ ਹੈ|