ਸ਼ਿਮਲਾ, 15 ਸਤੰਬਰ : ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਅੱਜ ਮੁੜ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ 12 ਵਜੇ ਆਏ ਇਸ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਫਿਲਹਾਲ ਇਸ ਭੂਚਾਲ ਨਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਦੱਸਣਯੋਗ ਹੈ ਕਿ ਪਿਛਲੇ ਡੇਢ ਮਹੀਨੇ ਦੌਰਾਨ ਹਿਮਾਚਲ ਵਿਚ ਕਈ ਵਾਰੀ ਭੂਚਾਲ ਆ ਚੁਕਾ ਹੈ।