ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ 17268 ਪੋਲਿੰਗ ਬੂਥਾਂ ਉਤੇ ਵੋਟਿੰਗ ਅਮਨ-ਅਮਾਨ ਨਾਲ ਹੋ ਰਹੀ ਹੈ।
ਇਹਨਾਂ ਚੋਣਾਂ ਪ੍ਰਤੀ ਵੋਟਰਾਂ ਵਿਚ ਭਾਰੀ ਉਤਸ਼ਾਹ ਹੈ। ਸਵੇਰ ਸਮੇਂ ਕਈ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ, ਫਗਵਾੜਾ, ਲੁਧਿਆਣਾ, ਮੋਗਾ, ਰਾਜਪੁਰਾ ਅਤੇ ਮਾਨਸਾ ਸਮੇਤ ਵੱਖ-ਵੱਖ ਥਾਵਾਂ ਉਤੇ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ।
ਇਸ ਦੌਰਾਨ ਕਈ ਥਾਵਾਂ ਉਤੇ ਕਾਂਗਰਸੀ ਅਤੇ ਅਕਾਲੀ ਵਰਕਰਾਂ ਦਰਮਿਆਨ ਝੜਪਾਂ ਹੋਣ ਦੀ ਵੀ ਖਬਰ ਹੈ।