ਨਵੀਂ ਦਿੱਲੀ, 1 ਅਕਤੂਬਰ – ਦੇਸ਼ ਦੇ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਦਾ ਅੱਜ 73ਵਾਂ ਜਨਮ ਦਿਨ ਹੈ।
ਦੱਸਣਯੋਗ ਹੈ ਕਿ ਰਾਮ ਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਹਨ ਜੋ 65.65 ਫੀਸਦੀ ਵੋਟਾਂ ਹਾਸਲ ਕਰਕੇ 20 ਜੁਲਾਈ 2017 ਨੂੰ ਰਾਸ਼ਟਰਪਤੀ ਦੇ ਅਹੁਦੇ ਲੲੀ ਚੁਣੇ ਗੲੇ। ਰਾਮ ਨਾਥ ਕੋਵਿੰਦ (1 ਅਕਤੂਬਰ 1945) ਦਾ ਜਨਮ ਉਤਰ ਪ੍ਰਦੇਸ਼ ਦੇ ਪਾਰੁਖ ਵਿਖੇ ਹੋਇਆ ਸੀ।
ਇਸ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਮੇਤ ਵੱਖ-ਵੱਖ ਨੇਤਾਵਾਂ ਨੇ ਉਹਨਾਂ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
https://twitter.com/capt_amarinder/status/1046651908436500481