ਦਿਲੀਪ ਕੁਮਾਰ ਦੀ ਸਿਹਤ ਫਿਰ ਵਿਗੜੀ, ਹਸਪਤਾਲ ਵਿਚ ਦਾਖਲ

36

ਮੁੰਬਈ, 8 ਅਕਤੂਬਰ–ਬੀਤੇ ਜ਼ਮਾਨੇ ਦੇ ਪ੍ਰਸਿੱਧ ਅਭਿਨੇਤਾ ਦਿਲੀਪ ਕੁਮਾਰ ਦੀ ਸਿਹਤ ਫਿਰ ਵਿਗੜ ਗਈ ਹੈ। ਇਸ ਦੌਰਾਨ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਲੀਪ ਕੁਮਾਰ ਨੂੰ ਨਮੂਨੀਆ ਦੀ ਸ਼ਿਕਾਇਤ ਮਗਰੋਂ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

ਦੱਸਣਯੋਗ ਹੈ ਕਿ 2 ਮਹੀਨੇ ਪਹਿਲਾਂ ਵੀ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ।