ਲੁਧਿਆਣਾ, 8 ਅਕਤੂਬਰ : ਲੁਧਿਆਣਾ ਵਿਚ ਅੱਜ ਇੱਕ ਨਾਕੇ ਉਤੇ ਡਿਊਟੀ ਕਰ ਰਹੇ ਕਾਂਸਟੇਬਲ ਉਤੇ 2 ਮੋਟਰ ਸਾਈਕਲ ਸਵਾਰਾਂ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਜ਼ਖਮੀ ਹਾਲਤ ਵਿਚ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਦਵਿੰਦਰ ਸਿੰਘ ਡੀਐੱਮਸੀ ਹਸਪਤਾਲ ਨੇੜੇ ਇੱਕ ਨਾਕੇ ਉਤੇ ਤਾਇਨਾਤ ਸੀ, ਇਸ ਦੌਰਾਨ ਜਦੋਂ ਉਸ ਨੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਰੁਕਣ ਲਈ ਕਿਹਾ ਤਾਂ ਉਹਨਾਂ ਨੇ ਉਸ ਉਤੇ ਗੋਲੀ ਨਾਲ ਹਮਲਾ ਕਰ ਦਿੱਤਾ ਅਤੇ ਫਰਾਰ ਹੋ ਗਏ।
ਇਸ ਦੌਰਾਨ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।