ਨਵੀਂ ਦਿੱਲੀ, 17 ਅਕਤੂਬਰ – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕ੍ਰਿਕਟਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਇਹ ਐਲਾਨ ਕੀਤਾ ਹੈ ਕਿ ਉਹ ਆਪਣੇ ਵਿਦੇਸ਼ ਦੌਰਿਆਂ ਦੌਰਾਨ ਆਪਣੀਆਂ ਪਤਨੀਆਂ ਨਾਲ ਲੈ ਕੇ ਜਾ ਸਕਦੇ ਹਨ।
ਵਿਰਾਟ ਕੋਹਲੀ ਨੇ ਬੋਰਡ ਤੋਂ ਇਹ ਮੰਗ ਕੀਤੀ ਸੀ ਕਿ ਭਾਰਤੀ ਕ੍ਰਿਕਟਰ ਆਪਣੀਆਂ ਪਤਨੀਆਂ ਨੂੰ ਵਿਦੇਸ਼ ਦੌਰਿਆਂ ਉਤੇ ਲੈ ਕੇ ਜਾਣਾ ਚਾਹੁੰਦੇ ਹਨ। ਉਹਨਾਂ ਇਹ ਵੀ ਕਿਹਾ ਸੀ ਕਿ ਲੰਬੇ ਸਮੇਂ ਤਕ ਆਪਣਾ ਪਰਿਵਾਰ ਤੋਂ ਦੂਰ ਰਹਿਣ ਕਾਰਨ ਖਿਡਾਰੀ ਆਪਣਾ ਬਿਹਤਰੀਨ ਪ੍ਰਦਰਸ਼ਨ ਨਹੀਂ ਕਰ ਸਕਦੇ। ਇਸ ਦੌਰਾਨ ਬੋਰਡ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਹੈ।
ਇਹ ਗੱਲ ਵਰਨਣਯੋਗ ਹੈ ਕਿ ਭਾਰਤੀ ਕ੍ਰਿਕਟ ਟੀਮ ਅਗਲੇ ਮਹੀਨੇ ਆਸਟ੍ਰੇਲੀਆ ਅਤੇ ਨਿਊਜੀਲੈਂਡ ਦਾ ਦੌਰਾ ਕਰ ਰਹੀ ਹੈ, ਜਿਸ ਲਈ ਉਹ ਆਪਣੀਆਂ ਪਤਨੀਆਂ ਨੂੰ ਨਾਲ ਲੈ ਕੇ ਜਾ ਸਕਣਗੇ।