ਐਸ.ਏ.ਐਸ ਨਗਰ, 18 ਅਕਤੂਬਰ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548, 23905 ਅਤੇ 23862 ਆਫ਼ 2017 ਵਿੱਚ ਮਿਤੀ 19.10.2018 ਨੂੰ ਦਸਹਿਰਾ ਮਨਾਉਣ ਲਈ ਸਮਾਂ ਸੀਮਾ ਸ਼ਾਮ 05.00 ਵਜੇ ਤੋਂ ਰਾਤ 08.00 ਵਜੇ ਤੱਕ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ / ਹਦਾਇਤਾਂ ਦੀ ਪਾਲਣਾਂ ਹਿੱਤ ਫੌਜਦਾਰੀ ਜਾਬਤਾ ਦੀ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅਧੀਨ ਪਟਾਖੇ, ਆਤਿਸ਼ਬਾਜ਼ੀ ਆਦਿ ਚਲਾਉਣ ਸਬੰਧੀ ਸਮਾਂ ਨਿਰਧਾਰਿਤ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ 19 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸ਼ਾਮ 05.00 ਵਜੇ ਤੋਂ ਰਾਤ 08.00 ਵਜੇ ਤੱਕ ਹੀ ਪਟਾਖੇ ਚਲਾਏ ਜਾਣਗੇ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੋਈ ਵੀ ਵਸਨੀਕ ਪਟਾਖੇ ਨਹੀਂ ਚਲਾਏਗਾ ਅਤੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਸਵੈ ਪਾਲਣਾ ਵੀ ਕਰੇਗਾ।
ਹੁਣ ਫਾਇਰ ਕਰੈਕਰਜ਼/ਪਟਾਖੇ ਨੂੰ ਵੇਚਣ ਲਈ ਆਰਜੀ ਤੌਰ ‘ਤੇ ਲਾਇਸੈਂਸ ਜਲਣਸ਼ੀਲ ਐਕਟ 1884 ਅਤੇ ਰੂਲਜ਼ 2008 ਤਹਿਤ ਇਸ ਦਫਤਰ ਵੱਲੋਂ ਹੀ ਜਾਰੀ ਕੀਤੇ ਜਾਣਗੇ। ਉਪ ਮੰਡਲ ਮੈਜਿਸਟਰੇਟਾਂ ਵੱਲੋਂ ਜਾਂ ਕਿਸੇ ਹੋਰ ਅਧਿਕਾਰੀ ਵੱਲੋਂ ਇਹ ਆਰਜ਼ੀ ਲਾਇਸੈਂਸ ਜਾਰੀ ਕਰਨ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਹੁਣ ਤੱਕ ਜਾਰੀ ਲਾਇਸੈਂਸਾਂ ਦੀ ਗਿਣਤੀ ਇਨ੍ਹਾਂ ਹੁਕਮਾਂ ਤਹਿਤ ਮੁੜ ਵਿਚਾਰੀ ਜਾਵੇਗੀ। ਜਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਹਨ ਕਿ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ ਮਾਣਯੋਗ ਹਾਈਕੋਰਟ ਦੇ ਹੁਕਮਾਂ ਸਨਮੁੱਖ ਆਪਣੀਆਂ ਦਰਖ਼ਾਸਤਾਂ ਐਕਟ/ਰੂਲ/ਨਿਯਮ ਅਨੁਸਾਰ ਮੁਕੰਮਲ ਦਸਤਾਵੇਜ਼ਾਂ ਸਹਿਤ ਮਿਤੀ 22/10/2018 ਤੋਂ 26/10/2018 ਤੱਕ ਸ਼ਾਮ 05:00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 311, ਦੂਜੀ ਮੰਜ਼ਿਲ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪ੍ਰਾਪਤ ਦਰਖ਼ਾਸਤਾਂ ਦਾ ਡਰਾਅ ਦਰਖਾਸਤ ਕਰਤਾਵਾਂ ਦੀ ਹਾਜ਼ਰੀ ਵਿੱਚ ਮਿਤੀ 29/10/2018 ਨੂੰ ਇਸ ਦਫ਼ਤਰ ਵਿਖੇ ਕੱਢਿਆ ਜਾਵੇਗਾ। ਪਟਾਖਿਆਂ ਦੀ ਵੇਚ ਸਬੰਧੀ ਦਰਖ਼ਾਸਤ ਦੇਣ ਵਾਲੇ ਵਿਅਕਤੀ ਪਾਸ ਜਲਣਸ਼ੀਲ ਐਕਟ 1884 ਅਤੇ ਰੂਲਜ਼ 2008 ਤਹਿਤ ਵੈਲਿਡ ਲਾਇਸੈਂਸ ਹੋਣਾ ਜ਼ਰੂਰੀ ਹੈ।
ਇਹ ਹੁਕਮ ਮਿਤੀ 25.11.2018 ਤੱਕ ਲਾਗੂ ਰਹਿਣਗੇ। ਪੁਲਿਸ ਵਿਭਾਗ, ਸਮੂਹ ਉਪ ਮੰਡਲ ਮੈਜਿਸਟ੍ਰੇਟ ਸਬੰਧਤ ਵਿਭਾਗ ਅਤੇ ਪ੍ਰਦੂਸ਼ਣ ਵਿਭਾਗ ਇਨ੍ਹਾ ਹੁਕਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ):- ਵਿਰੋਧੀ ਧਿਰ ਦੇ ਆਗੂ...