ਦੇਸ਼ ਭਰ ‘ਚ ਸਾੜੇ ਗਏ ਰਾਵਣ, ਮੇਘਨਾਥ ਅਤੇ ਕੁੰਭਕਰਣ ਦੇ ਪੁਤਲੇ

23

ਚੰਡੀਗੜ/ਨਵੀਂ ਦਿੱਲੀ, 19 ਅਕਤੂਬਰ – ਅੱਜ ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਨੂੰ ਰਾਵਣ, ਕੁੰਭਕਰਣ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ।

ਚੰਡੀਗੜ੍ਹ, ਮੋਹਾਲੀ, ਫਤਿਹਗੜ ਸਾਹਿਬ, ਲੁਧਿਆਣਾ, ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਰਾਵਣ, ਕੁੰਭਕਰਣ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ।