ਅੰਮ੍ਰਿਤਸਰ, 22 ਅਕਤੂਬਰ – ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ। ਇਹ ਫੈਸਲਾ ਅੱਜ ਅੰਮ੍ਰਿਤਸਰ ਵਿਚ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਐੱਸ.ਜੀ.ਪੀ.ਸੀ ਦੀ ਬੈਠਕ ਵਿਚ ਲਿਆ ਗਿਆ।
ਇਸ ਤੋਂ ਇਲਾਵਾ ਗਿਆਨੀ ਗੁਰਬਚਨ ਸਿੰਘ ਦੀ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ। ਉਹਨਾਂ ਨੇ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ।