ਅੰਮ੍ਰਿਤਸਰ, 23 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਖਡੂਰ ਸਾਹਿਬ ਤੋਂ ਐੱਮ.ਪੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸਨ।
ਇਸ ਤੋਂ ਇਲਾਵਾ ਉਹਨਾਂ ਨੇ ਖਡੂਰ ਸਾਹਿਬ ਤੋਂ 2019 ਦੀਆਂ ਲੋਕ ਸਭਾ ਚੋਣਾ ਨਾ ਲੜਨ ਦਾ ਵੀ ਐਲਾਨ ਕਰ ਦਿੱਤਾ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਸਿਹਤ ਦੇ ਕਾਰਨਾਂ ਦਾ ਹਵਾਲਾ ਦੇ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।