ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ

14

ਅੰਮ੍ਰਿਤਸਰ, 26 ਅਕਤੂਬਰ- ਅੱਜ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

ਇਸ ਤੋਂ ਪਹਿਲਾਂ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।