ਟੈਨਿਸ ਸਟਾਰ ਸਾਨੀਆ ਮਿਰਜ਼ਾ ਦੇ ਘਰ ਗੁੰਜੀਆਂ ਕਿਲਕਾਰੀਆਂ

129

ਨਵੀਂ ਦਿੱਲੀ, 30 ਅਕਤੂਬਰ – ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਅੱਜ ਬੇਟੇ ਨੂੰ ਜਨਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸਾਨੀਆ ਦੇ ਪਤੀ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਨੇ ਟਵਿੱਟਰ ਉਤੇ ਦਿੱਤੀ ਹੈ।

ਇਸ ਦੌਰਾਨ ਬੇਟੇ ਦੇ ਜਨਮ ਤੋਂ ਬਾਅਦ ਇਸ ਜੋੜੀ ਨੂੰ ਭਾਰਤ ਤੇ ਪਾਕਿਸਤਾਨ ਸਮੇਤ ਦੁਨੀਆ ਭਰ ਵਿਚ ਉਹਨਾਂ ਨੂੰ ਚਾਹੁਣ ਵਾਲਿਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।