ਦਿੱਲੀ ਵਿਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚਿਆ 

29

ਨਵੀਂ ਦਿੱਲੀ, 5 ਨਵੰਬਰ – ਦਿਵਾਲੀ ਤੋਂ ਪਹਿਲਾਂ ਹੀ ਦਿੱਲੀ ਵਿਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ।

ਦਿਨ ਵੇਲੇ ਛਾਈ ਧੁੰਦ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਸਾਹ ਲੈਣ ਵਿਚ ਵੀ ਕਾਫੀ ਦਿੱਕਤ ਆ ਰਹੀ ਹੈ।

ਇਸ ਦੌਰਾਨ ਖਦਸ਼ਾ ਹੈ ਕਿ ਦਿਵਾਲੀ ਮੌਕੇ ਦਿੱਲੀ ਵਿਚ ਪ੍ਰਦੂਸ਼ਣ ਹੋਰ ਵੀ ਭਿਆਨਕ ਰੂਪ ਧਾਰਨ ਕਰ ਸਕਦਾ ਹੈ।