ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ – ਪੰਜਾਬ ਦੇ 9 ਖਿਡਾਰੀਆਂ ਦੀ ਹੋਈ ਚੋਣ

48


ਚੰਡੀਗੜ, 8 ਨਵੰਬਰ (ਵਿਸ਼ਵ ਵਾਰਤਾ)- ਹਾਕੀ ਵਿਸ਼ਵ ਕੱਪ ਲਈ ਅੱਜ ਭਾਰਤ ਦੀ 18 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਕਪਤਾਨ ਮਨਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ। 14ਵਾਂ ਵਿਸ਼ਵ ਕੱਪ 28 ਨਵੰਬਰ ਤੋਂ 16 ਦਸੰਬਰ 2018 ਤੱਕ ਭੁਬਨੇਸ਼ਵਰ (ਉੜੀਸਾ) ਵਿਖੇ ਖੇਡਿਆ ਜਾ ਰਿਹਾ ਹੈ ਜਿਸ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਭਾਰਤੀ ਟੀਮ ਪੂਲ ਸੀ ਵਿੱਚ ਹੈ।

ਦੱਸਣਯੋਗ ਹੈ ਕਿ ਇਸ ਟੀਮ ਵਿਚ 9 ਖਿਡਾਰੀ ਪੰਜਾਬ ਦੇ ਸ਼ਾਮਿਲ ਹੈ, ਜਿਹਨਾਂ ਵਿਚ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਪੰਜਾਬ ਦੇ ਖਿਡਾਰੀ ਹਨ।

 

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਹਾਕੀ ਵਿਸ਼ਵ ਕੱਪ ਲਈ ਚੁਣੀ ਭਾਰਤੀ ਟੀਮ ਨੂੰ ਸ਼ੁੱਭ ਇੱਛਾਵਾਂ

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸੇ ਮਹੀਨੇ ਖੇਡੇ ਜਾਣ ਵਾਲੇ ਹਾਕੀ ਵਿਸ਼ਵ ਕੱਪ ਲਈ ਅੱਜ ਐਲਾਨੀ ਭਾਰਤੀ ਹਾਕੀ ਟੀਮ ਨੂੰ ਚੰਗੇ ਪ੍ਰਦਰਸ਼ਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਹਨ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ 9 ਖਿਡਾਰੀ ਪੰਜਾਬ ਦੇ ਹਨ। ਉਨਾਂ ਦੱਸਿਆ ਕਿ ਟੀਮ ਵਿੱਚ ਸ਼ਾਮਲ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਪੰਜਾਬ ਦੇ ਖਿਡਾਰੀ ਹਨ।

ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਟੀਮ ਬਿਹਤਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰੇਗੀ। ਉਨ•ਾਂ ਟੀਮ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕਰਦਿਆਂ ਕਿਹਾ ਕਿ ਹਾਕੀ ਵਿੱਚ ਭਾਰਤ ਨੇ ਪਿਛਲੇ ਸਮੇਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਵਿਸ਼ਵ ਕੱਪ ਵਿੱਚ ਆਪਣੇ ਘਰੇਲੂ ਦਰਸ਼ਕਾਂ ਸਾਹਮਣੇ ਆਪਣੇ ਫ਼ਨ ਦਾ ਮੁਜ਼ਾਹਰਾ ਕਰਨ ਦਾ ਮੇਜ਼ਬਾਨ ਟੀਮ ਕੋਲ ਸੁਨਹਿਰੀ ਮੌਕਾ ਹੈ।