ਮੈਂ ਕਦੇ ਰਾਮ ਰਹੀਮ ਨੂੰ ਨਹੀਂ ਮਿਲਿਆ : ਅਕਸੈ ਕੁਮਾਰ

61

ਮੁੰਬਈ, 12 ਨਵੰਬਰ : ਬੇਅਦਬੀ ਦੀ ਘਟਨਾ ਅਤੇ ਬਰਗਾੜੀ ਗੋਲੀਕਾਂਡ ਮਾਮਲੇ ਵਿਚ ਸੰਮਨ ਜਾਰੀ ਹੋਣ ਤੋਂ ਬਾਅਦ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਕਦੇ ਵੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੇ।

ਦੱਸਣਯੋਗ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ)ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਫ਼ਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕੀਤੇ ਗਏ ਹਨ|