ਚੰਡੀਗੜ੍ਹ, ਨਵੰਬਰ 17, 2018 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ਦੇ ਮਹਾ ਨਾਇਕ ਬ੍ਰਿਗੇਡੀਅਰ (ਰਿਟਾ.) ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਸਮੁੱਚੀ ਪਾਰਟੀ ਦੀ ਤਰਫ਼ੋਂ ਦੁੱਖ ਜਤਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇਸ਼ ਦੇ ਹੀਰੋ, ਭਾਰਤੀ ਫ਼ੌਜੀ ਜਵਾਨਾਂ ਦੇ ਪ੍ਰੇਰਨਾ ਸਰੋਤ ਅਤੇ ਨੌਜਵਾਨ ਪੀੜੀ ਦੇ ਆਦਰਸ਼ ਹੋਣ ਦੇ ਨਾਤੇ ਰਹਿੰਦੀ ਦੁਨੀਆ ਤੱਕ ‘ਅਮਰ’ ਰਹਿਣਗੇ ਪਰੰਤੂ ਉਨ੍ਹਾਂ ਦਾ ਸਰੀਰਕ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਹਰਪਾਲ ਸਿੰਘ ਚੀਮਾ ਨੇ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾ ‘ਚ ਨਿਵਾਸ ਅਤੇ ਪਰਿਵਾਰ ਨੂੰ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...